ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਕ੍ਰਮਵਾਰ ਨਾਨਕ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸ੍ਰੀਮਤੀ ਪੁਨੀਤ ਕੌਰ ਨਾਗਾਪਲ, ਅਮਰਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਵਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ: ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅਧਿਆਪਕ ਵਰਗ ਨੂੰ ਆਪਣੇ ਮਾਣ ਅਤੇ ਅਹੁੱਦੇ ਨੂੰ ਬਰਕਰਾਰ ਰੱਖਣ ਲਈ ਕਿਹਾ।
ਪ੍ਰਿੰ: ਨਾਨਕ ਸਿੰਘ ਅਤੇ ਪ੍ਰਿੰ: ਡਾ. ਗੋਗੋਆਣੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਡਾ. ਰਾਧਾ ਕ੍ਰਿਸ਼ਨਨ ਇਕ ਕੁਸ਼ਲ ਅਧਿਆਪਕ ਹੋਣ ਦੇ ਨਾਤੇ, ਫ਼ਿਲਾਸਫ਼ਰ ਅਤੇ ਮਹਾਨ ਵਿਦਵਾਨ ਸਨ।ਉਨ੍ਹਾਂ ਦਾ ਖਾਸਕਰ ਅਧਿਆਪਕ ਜਗਤ ’ਚ ਵਿਸੇਸ਼ ਸਨਮਾਨ ਤੇ ਸਤਿਕਾਰ ਕੀਤਾ ਜਾਂਦਾ ਹੈ।ਸਕੂਲ ਵਿਖੇ ਰਾਜਬਿੰਦਰ ਸਿੰਘ, ਸ਼ਰਨਜੀਤ ਸਿੰਘ, ਰਣਕੀਰਤ ਸਿੰਘ, ਸੁਖਬੀਰ ਸਿੰਘ, ਨਵਨੀਤ ਕੌਰ, ਮੋਨਿਕਾ ਸ਼ਰਮਾ, ਹਰਦੀਪ ਕੌਰ, ਨਵਪ੍ਰੀਤ ਕੌਰ ਨੇ ਅਧਿਆਪਕ ਦਿਵਸ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਮੈਡਮ ਪ੍ਰੀਤੀ ਅਤੇ ਮਰਕਸ ਪਾਲ ਨੇ ਇਸ ਦਿਵਸ ਨਾਲ ਸਬੰਧਤ ਕਵਿਤਾ ਪੜ੍ਹੀ।ਟੀਚਿੰਗ ਪ੍ਰੈਕਟਿਸ ਕਰ ਰਹੇ ਬੀ.ਐਡ ਦੇ ਵਿਦਿਆਰਥੀਆਂ ਨੇ ਡਾ: ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਮਨਾਉਂਦਿਆਂ ਸਾਹਿਤਕ ਪ੍ਰੋਗਰਾਮ ਪੇਸ਼ ਕੀਤਾ।
ਇਸੇ ਤਰ੍ਹਾਂ ਗਰਲਜ਼ ਸਕੂਲ ਵਿਖੇ ਪ੍ਰਿੰ: ਸ੍ਰੀਮਤੀ ਨਾਗਪਲ ਦੇ ਸਹਿਯੋਗ ਨਾਲ ਐਨ.ਸੀ.ਸੀ. ਕੈਡਿਟਾਂ ਤੇ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਡਾ. ਸਰਵਪਾਲੀ ਰਾਧਾ ਕਿ੍ਰਸ਼ਨ ਦੇ ਜੀਵਨ ਦੀ ਮਹਾਨਤਾ ਨੂੰ ਦਰਸਾਇਆ ਗਿਆ।ਸਕੂਲ ਵਿਦਿਆਰਥਣਾਂ ਵਲੋਂ ਭਾਸ਼ਣ ਕਵਿਤਾ, ਲੋਕ ਨਾਚ ਦੀ ਪੇਸ਼ਕਾਰੀ ਕੀਤੀ ਗਈ।ਐਨ.ਸੀ.ਸੀ ਕੈਡਿਟਾਂ ਨੇ ਭਾਸ਼ਣ, ਪੋਸਟ ਮੈਕਿੰਗਿ ਕਰਵਾਏ ਗਏ।
ਪਬਲਿਕ ਸਕੂਲ ਵਿਖੇ ਪ੍ਰਿੰ: ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਉਲੀਕੇ ਅਧਿਆਪਕ ਦਿਵਸ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਵਿਦਿਆਰਥੀਆਂ ਨੇ ਸਵੈ-ਰਚਿਤ ਕਵਿਤਾਵਾਂ ਪੇਸ਼ ਕਰਕੇ ਅਧਿਆਪਕਾਂ ਦਾ ਧੰਨਵਾਦ ਕੀਤਾ।ਪ੍ਰਿੰ: ਗਿੱਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਨੇ ਕਿਹਾ ਕਿ ਸੰਸਾਰ ਦੇ ਪ੍ਰਸਿੱਧ ਸਾਇੰਟਿਸਟ, ਡਾਕਟਰ, ਖਿਡਾਰੀ ਆਦਿ ਦੇ ਨਿਰਮਾਤਾ ਅਧਿਆਪਕ ਹੀ ਹਨ।ਮਨੁੱਖ ਨੂੰ ਸ੍ਰੇਸ਼ਟ ਨਾਗਰਿਕ ਬਣਾਉਣ ’ਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …