Wednesday, August 6, 2025
Breaking News

ਐਸ਼ਵਰ ਪ੍ਰਤਾਪ ਸਿੰਘ ਤੋਮਰ ਅਤੇ ਸ਼੍ਰੀਮਤੀ ਆਸ਼ੀ ਚੌਕਸੀ ਦਾ ਵਾਈਸ ਚਾਂਸਲਰ ਵੱਲੋਂ ਸਨਮਾਨ

ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਟੋਕੀਓ ਓਲੰਪਿਕ-2020 ਵਿੱਚ ਭਾਗ ਲੈਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਐਸ਼ਵਰ ਪ੍ਰਤਾਪ ਸਿੰਘ ਤੋਮਰ ਅਤੇ ਸ਼੍ਰੀਮਤੀ ਆਸ਼ੀ ਚੋਕਸੀ ਨੂੰ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਲੋਂ ਸਨਮਾਨਿਤ ਕੀਤਾ ਗਿਆ।
ਸ਼੍ਰੀਮਤੀ ਐਸ਼ਵਰ ਪ੍ਰਤਾਪ ਸਿੰਘ ਤੋਮਰ ਨੇ ਜੁਲਾਈ 2022 ਵਿੱਚ ਕੋਰੀਆ ਵਿਖੇ ਹੋਈ ਵਿਸ਼ਵ ਕੱਪ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਅਤੇ ਸ਼੍ਰੀਮਤੀ ਆਸ਼ੀ ਚੋਕਸੀਵਨ ਨੇ ਜੂਨ 2022 ਵਿੱਚ ਜਰਮਨੀ ਵਿਖੇ ਹੋਈ ਵਿਸ਼ਵ ਕੱਪ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਅਤੇ ਕੋਰੀਆ ਵਿਖੇ ਹੋਈ ਜੁਲਾਈ 2022 ਵਿੱਚ ਵਿਸ਼ਵ ਕੱਪ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ।
ਵਾਈਸ ਚਾਂਸਲਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨ੍ਹਾਂ ਨਿਸ਼ਾਨੇਬਾਜ਼ਾਂ ਦੀ ਪ੍ਰਾਪਤੀਆਂ ਨਾਲ ਵਿਸ਼ਵ ਭਰ ਵਿੱਚ ਨਿਸ਼ਾਾਨੇਬਾਜ਼ ਦੇ ਖੇਤਰ ਵਿੱਚ ਯੂਨੀਵਰਸਿਟੀ ਦਾ ਮਾਣ ਵਧਿਆ ਹੈ।ਖਿਡਾਰੀਆਂ ਨੂੰ ਭਵਿੱਖ `ਚ ਹੋਰ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਸਲਾਨਾ ਖੇਡ ਇਨਾਮ ਵੰਡ ਸਮਾਰੋਹ ਜਿਸ ਵਿੱਚ ਯੂਨੀਵਰਸਿਟੀ ਦੇ ਖਿਡਾਰੀਆਂ ਨੂੰ ਲਗਭਗ ਦੋ ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਪ੍ਰੋ. ਸਰਬਜੋਤ ਸਿੰਘ ਬਹਿਲ ਡੀਨ ਅਕਾਦਮਿਕ ਮਾਮਲੇ, ਡਾ. ਹਰਦੀਪ ਸਿੰਘ ਓ.ਐਸ.ਡੀ, ਡਾ. ਕਰਨਜੀਤ ਸਿੰਘ ਕਾਹਲੋਂ ਰਜਿਸਟਰਾਰ, ਡਾ. ਅਨੀਸ਼ ਦੁਆ ਡੀਨ ਵਿਦਿਆਰਥੀ ਭਲਾਈ, ਡਾ. ਅਮਨਦੀਪ ਸਿੰਘ, ਡਾ. ਕੰਵਰ ਮਨਦੀਪ ਸਿੰਘ, ਸ਼੍ਰੀਮਤੀ ਰਾਜਵਿੰਦਰ ਕੌਰ, ਸ਼ੂਟਿੰਗ ਕੋਚ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …