ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਸੁਸਾਇਟੀ ਦੇ ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ ਦੀ ਪਤਨੀ ਪੋ੍ਰ. ਰਾਜਬੀਰ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਹਰਜਿੰਦਰ ਸਿੰਘ ਸੂਰਜੇਵਾਲੀਆ, ਡਾ. ਸੁਰਿੰਦਰਪਾਲ ਸਿੰਘ ਮੰਡ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਬਿਆਨ ਵਿਚ ਕਿਹਾ ਕਿ ਪ੍ਰੋ. ਰਾਜਬੀਰ ਕੌਰ 2010 ਵਿੱਚ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਤੋਂ ਬਤੌਰ ਪ੍ਰੋਫ਼ੈਸਰ ਸੇਵਾ ਮੁਕਤ ਹੋਏ ਹਨ।ਉਹ ਅਜਕਲ ਆਪਣੀ ਬੇਟੀ ਸ਼ੈਰੀ ਸਿੰਘ ਪਾਸ ਮੁਹਾਲੀ ਰਹਿੰਦੇ ਸਨ।ਕੁੱਝ ਸਮਾਂ ਬੀਮਾਰ ਰਹਿਣ ਪਿੱਛੋਂ ਉਹ 5 ਸਤੰਬਰ 2022 ਨੂੰ ਸਵਰਗਵਾਸ ਹੋ ਗਏ।ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗੋਲਡ ਮੈਡਲ ਨਾਲ ਐਮ.ਏ ਪਾਸ ਕੀਤੀ।ਬਹੁਤ ਸਾਰੀਆਂ ਕਿਤਾਬਾਂ ਖੁਦ ਲਿਖੀਆਂ ਤੇ ਕੁੱਝ ਕਿਤਾਬਾਂ ਉਨ੍ਹਾਂ ਨੇ ਆਪਣੇ ਪਤੀ ਡਾ. ਬ੍ਰਹਮਜਗਦੀਸ਼ ਸਿੰਘ ਨਾਲ ਰਲ ਕੇ ਲਿਖੀਆਂ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਾਹਿਤਕ ਖੇਤਰ ਵਿੱਚ ਸੋਗ ਦੀ ਲਹਿਰ ਹੈ।ਉਨ੍ਹਾਂ ਦੇ ਚਲੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਸਗੋਂ ਸਾਹਿਤਕ ਖੇਤਰ ਨੂੰ ਭਾਰੀ ਘਾਟਾ ਪਿਆ ਹੈ।ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …