Friday, November 22, 2024

ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀ ਭਾਈ ਦਾਨ ਸਿੰਘ ਦੀ ਤਸਵੀਰ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਭਾਈ ਦਾਨ ਸਿੰਘ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ।ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨਿਭਾਈ।ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।
ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਦਾਨ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਸਨ, ਜਿਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਮਗਰੋਂ ਗੁਰੂ ਸਾਹਿਬ ਜੀ ਪਾਸੋਂ ਤਨਖਾਹ ਲੈਣ ਦੀ ਬਜ਼ਾਏ ਸਿੱਖੀ ਦੀ ਦਾਤ ਮੰਗੀ ਸੀ।ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਨੇ ਤਰੁੱਠ ਕੇ ਭਾਈ ਦਾਨ ਸਿੰਘ ਨੂੰ ਹੱਥੀਂ ਅੰਮ੍ਰਿਤ ਦੀ ਦਾਤ ਬਖਸ਼ਿਸ ਕੀਤੀ।ਉਨਾਂ ਨੇ ਸੰਗਤਾਂ ਨੂੰ ਭਾਈ ਦਾਨ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾਓ ਦਿੱਤੇ।
ਇਸ ਮੌਕੇ ਵਧੀਕ ਮੈਨੇਜਰ ਇਕਬਾਲ ਸਿੰਘ ਮੁੱਖੀ, ਸੁਖਮੰਦਰ ਸਿੰਘ, ਗੁਰਮੇਲ ਸਿੰਘ, ਬੰਤਾ ਸਿੰਘ ਸਰਪੰਚ, ਜਗਦੇਵ ਸਿੰਘ ਸਰਪੰਚ, ਸੁਖਜਿੰਦਰ ਸਿੰਘ, ਸੂਬਾ ਸਿੰਘ ਖਾਲਸਾ, ਬਿੱਕਰ ਸਿੰਘ, ਗੁਰਜੀਵਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜ਼ੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …