ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖ਼ਾਲਸਾ ਕਾਲਜ਼ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ‘ਅਧਿਆਪਕ ਦਿਵਸ’ ਨੂੰ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ +1, +2 ਆਰਟਸ, ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਬੀ.ਏ, ਬੀ.ਸੀ.ਏ, ਬੀ.ਕਾਮ, ਐਮ.ਕਾਮ ਕਰ ਰਹੇ ਵਿਦਿਆਰਥੀਆਂ ਨੇ ਭਾਗ ਲਿਆ।
ਵਿਦਿਆਰਥੀਆਂ ਨੇ ਪ੍ਰਿੰ: ਗੁਰਦੇਵ ਸਿੰਘ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਅਤੇ ਭਾਸ਼ਣ, ਕਵਿਤਾ, ਗੀਤ, ਮਮਿੱਕਰੀ, ਸਕਿਟ, ਭੰਗੜਾ, ਡਾਂਸ ਰਾਹੀ ਪ੍ਰੋਗਰਾਮ ਨੂੰ ਮਨੋਰੰਜ਼ਨ ਢੰਗ ਨਾਲ ਪੇਸ਼ ਕੀਤਾ ਗਿਆ।ਸਮਾਗਮ ਦੌਰਾਨ ਪ੍ਰਿੰ: ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਪ੍ਰਤੀ ਪ੍ਰੇਰਿਆ ਅਤੇ ਆਪਣੇ ਅਧਿਆਪਕਾਂ ਕੋਲੋਂ ਪੜਾਈ ਦੇ ਨਾਲ ਜਿੰਦਗੀ ਦੇ ਹੋਰ ਤਜ਼ੱਰਬੇ ਵੀ ਸਿੱਖਣ ਤੇ ਸਾਂਝੇ ਕਰਦੇ ਰਹਿਣ ਲਈ ਕਿਹਾ ਤਾਂ ਜੋ ਅਧਿਆਪਕ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ’ਚ ਭੂਮਿਕਾ ਨਿਭਾਅ ਸਕਣ।
ਉਨ੍ਹਾਂ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਪ੍ਰਤੀ ਸਮਰਪਿਤ ਅਤੇ ਉਸਾਰੂ ਸੋਚ ਅਪਣਾਉਣ ਦਾ ਸੁਨੇਹਾ ਦਿੱਤਾ।ਸਮਾਗਮ ਦੇ ਅੰਤ ’ਚ ਪ੍ਰਿੰ: ਗੁਰਦੇਵ ਸਿੰਘ ਵਲੋਂ ਕੇਕ ਕੱਟਿਆ ਗਿਆ।ਇਸ ਸਮੇਂ ਸਮੂਹ ਕਾਲਜ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …