Saturday, November 2, 2024

ਖ਼ਾਲਸਾ ਕਾਲਜ ਇੰਜੀ. ਵਿਖੇ ਰੁਜ਼ਗਾਰ ਯੋਗਤਾਵਾਂ ਨੂੰ ਵਧਾਉਣ ਬਾਰੇ 5 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਆਈ.ਬੀ.ਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਰਕਾਰੀ ਖੇਤਰ ਦੇ ਨਾਲ-ਨਾਲ ਪਬਲਿਕ ਸੈਕਟਰ ਅੰਡਰਟੇਕਿੰਗ ਅਤੇ ਸਿਵਲ ਸਰਵਿਸ ’ਚ ਕੈਰੀਅਰ ਦੇ ਨਵੀਨਤਮ ਵਿਕਲਪਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਰੋਜ਼ਗਾਰ ਗੁਣਾਂ ਨੂੰ ਵਧਾਉਣ ਸਬੰਧੀ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਦੇਖ ਰੇਠ ਆਯੋਜਿਤ ਇਸ ਵਰਕਸ਼ਾਪ ਦੌਰਾਨ ਸਾਰੇ ਸੈਸ਼ਨਾਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੂੰ ਆਈ.ਬੀ.ਟੀ ਦੇ ਵੱਖ-ਵੱਖ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਯੋਗਤਾ ਦੇ ਹੁਨਰ, ਸੰਚਾਰ ਹੁਨਰ, ਤਰਕ ਅਤੇ ਤਰਕਸ਼ੀਲ ਹੁਨਰਾਂ ਬਾਰੇ ਮਾਰਗ ਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਲਈ ਸੁਝਾਅ ਦਿੱਤੇ।
ਰਿਸੋਰਸ ਪਰਸਨ ਜਤਿੰਦਰ ਕੁਮਾਰ, ਜਤਿਨ ਮੋਹਨ ਸ਼ਰਮਾ, ਸ੍ਰੀਮਤੀ ਗੁਰਪ੍ਰੀਤ ਕੌਰ, ਰਾਹੁਲ ਗਰਗ, ਵਿਨੈ ਗਰਗ ਅਤੇ ਸ੍ਰੀਮਤੀ ਮਹਿਕ ਭਾਟੀਆ ਨੇ ਨੌਕਰੀ ਦੇ ਮੌਕੇ ਸਬੰਧੀ ਉਪਰੋਕਤ ਸਾਰੇ ਸੰਕਲਪਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੁਨਰ ਨੂੰ ਵਧਾਉਣ ’ਤੇ ਜ਼ੋਰ ਦਿੱਤਾ।5 ਰੋਜ਼ਾ ਇਸ ਵਰਕਸ਼ਾਪ ’ਚ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਬਾਰੀਕੀਆਂ, ਯੋਗਤਾ ਟੈਸਟਾਂ, ਆਮ ਗਿਆਨ, ਇੰਟਰਵਿਊ ਪਾਸ ਕਰਨ ਦੇ ਹੁਨਰ ਅਤੇ ਗੱਲਬਾਤ ਸਬੰਧੀ ਹੁਨਰ ਆਦਿ ਬਾਰੇ ਜਾਣੂ ਕਰਵਾਇਆ।
ਡਾ. ਮੰਜ਼ੂ ਬਾਲਾ ਨੇ ਸੈਸ਼ਨ ਦੀ ਸਮਾਪਤੀ ਕਰਦੇ ਹੋਏ ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਸੀ.ਐਸ.ਈ ਵਿਭਾਗ ਦੇ ਮੁਖੀ ਡਾ. ਮੋਹਿਤ ਅੰਗੁਰਾਲਾ, ਕੋਆਰਡੀਨੇਟਰ ਸੁਖਮੀਤ ਕੌਰ ਤੇ ਸੁਪ੍ਰੀਤ ਕੌਰ ਸਮੇਤ ਹੋਰ ਸਟਾਫ਼ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਵਰਕਸ਼ਾਪ ਸਮੇਂ ਦੀ ਲੋੜ ਹੈ ਕਿਉਂਕਿ ਇਹ ਵਰਕਸ਼ਾਪ ਵਿਦਿਆਰਥੀਆਂ ਨੂੰ ਕਾਲਜ਼ ਤੋਂ ਬਾਹਰ ਦੇ ਅਸਲ ਜੀਵਨ ਮੁਕਾਬਲੇ ਬਾਰੇ ਜਾਣੂ ਕਰਵਾਉਂਦੀ ਹੈ।ਉਨ੍ਹਾਂ ਕਿਹਾ ਕਿ ਇਨਸਾਨ ਨੂੰ ਹਮੇਸ਼ਾਂ ਫੋਕਸ ਰਹਿਣਾ ਚਾਹੀਦਾ ਹੈ ਅਤੇ ਸਫਲਤਾ ਪ੍ਰਾਪਤ ਕਰਨ ਲਈ ਸਮਰਪਿਤ ਹੋ ਕੇ ਕੰਮ ਕਰਨਾ ਚਾਹੀਦਾ ਹੈ।ਵਿਦਿਆਰਥੀਆਂ ਨੂੰ ਇਸ ਮੁਕਾਬਲੇ ਦੇ ਯੁੱਗ ’ਚ ਬਰਕਰਾਰ ਰੱਖਣ ਲਈ ਸਮੁੱਚੀ ਸ਼ਖਸੀਅਤ ਦੇ ਵਿਕਾਸ ’ਤੇ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਆਈ.ਬੀ.ਟੀ ਟੀਮ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …