ਨਵੀਂ ਦਿੱਲੀ, 6 ਦਸੰਬਰ (ਅੰਮ੍ਰਿਤ ਲਾਲ ਮੰਨਣ) -ਬੇਦਾਵਾ ਦੇ ਗਏ ਸਿੱਖਾਂ ਨੂੰ ਮੁੜ ਗੁਰੂ ਚਰਨਾਂ ਨਾਲ ਜੋੜ, ਮੁਕਤਿਆਂ ਦਾ ਸਨਮਾਨ ਦੁਆਉਣ ਵਾਲੀ ਬਹਾਦਰ ਬੀਬੀ, ਮਾਈ ਭਾਗੋ ਜੀ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਐਤਵਾਰ, 14 ਦਸੰਬਰ ਨੂੰ ਸਵੇਰੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਦਿਨ ਸਵੇਰੇ ਅੰਮ੍ਰਿਤ ਵੇਲੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਖਾਲਸਾ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ ਭਾਈ ਮਨਪ੍ਰੀਤ ਸਿੰਘ ਪ੍ਰਚਾਰਕ ਗੁਰ ਸ਼ਬਦ ਦੀ ਵਿਚਾਰ ਰਾਹੀਂ ਤੇ ਭਾਈ ਸੋਹਣ ਸਿੰਘ ਖਾਲਸਾ ਸਿੱਖ ਇਤਿਹਾਸ ਦੀ ਰੋਸ਼ਨੀ ਵਿੱਚ ਮਾਈ ਭਾਗੋ ਜੀ ਦੇ ਜੀਵਨ, ਕਾਰਜਾਂ, ਕੁਰਬਾਨੀਆਂ ਅਤੇ ਉਨ੍ਹਾਂ ਦੀ ਸਿੱਖ ਇਤਿਹਾਸ ਵਿੱਚ ਮਹਤੱਤਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਣਗੇ। ਦਿੱਲੀ ਦੀਆਂ ਵੱਖ-ਵੱਖ ਇਸਤ੍ਰੀ ਸਿੰਘ ਸਭਾਵਾਂ ਦੀਆਂ ਬੀਬੀਆਂ ਦੇ ਸ਼ਬਦੀ ਜੱਥੇ ਕੀਰਤਨ ਰਾਹੀਂ ਅਤੇ ਢਾਡੀ ਭਾਈ ਹਰਭਜਨ ਸਿੰਘ ਖਾਲਸਾ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …