ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – ਤਖਤ ਸਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਅਚਨਚੇਤੀ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਅਵਤਾਰ ਸਿੰਘ ਹਿੱਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਦਿੱਲੀ ਸਟੇਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਹਨ।ਉਹ ਨਿਧੜਕ, ਬੇਬਾਕ ਤੇ ਸਾਫਗੋਈ ਵਾਲੇ ਨੇਤਾ ਸਨ, ਉਨ੍ਹਾਂ ਦੇ ਜਾਣ ਨਾਲ ਸਿੱਖ ਸਮਾਜ ਨੂੰ ਵੱਡਾ ਘਾਟਾ ਪਿਆ ਹੈ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …