22 ਖੇਡਾਂ ‘ਚ 6 ਉਮਰ ਵਰਗਾਂ ਦੇ ਹੋਣਗੇ ਮੁਕਾਬਲੇ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖਿਡਾਰੀਆਂ ਦੀ ਕਲਾ
ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।ਡਿਪਟੀ ਕਮਿਸਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਬਲਾਕ ਪੱਧਰ ‘ਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸਾਕਸੀ ਦੇ ਮੁਕਾਬਲੇ ਹੋਏ।ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ 6 ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ।ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ।41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਸ਼ਾਮਲ ਹੋਣਗੇ।ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।ਉਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।ਇਸ ਤੋਂ ਬਾਅਦ ਜ਼ਿਲ੍ਹਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ।ਸੂਬਾ ਪੱਧਰ ਦੇੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ।
ਪਹਿਲੇ ਸਥਾਨ ‘ਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ‘ਤੇ ਆਉਣ ਵਾਲਿਆਂ ਨੂੰ 7 ਹਜਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜ਼ੇ ਸਥਾਨ ਵਾਲਿਆਂ ਨੂੰ 5 ਹਜਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।
Punjab Post Daily Online Newspaper & Print Media