ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਨਵੀਂ ਪੀੜ੍ਹੀ ਨੂੰ ਨਵੀ ਦਿਸ਼ਾ ਪ੍ਰਦਾਨ ਕਰਨ ਅਤੇ ਸਭਿਆਚਾਰ ਤੇ ਵਿਰਸੇ ਨਾਲ ਜੋੜਨ ਨੂੰ ਲੈ ਕੇ ਰਾਜਪਾਲ ਸੁਲਤਾਨ
ਫਿਲਮ ਪ੍ਰੋਡਕਸ਼ਨ ਵਲੋਂ ਅੰਮ੍ਰਿਤਸਰ ਦੇ ਵਿਰਸਾ ਵਿਹਾਰ ਵਿਖੇ ਬੱਚਿਆਂ ਦਾ ਸ਼ੋਅ ਕਰਵਾਇਆ ਗਿਆ, ਜਿਸ ਵਿਚ ਬਚਿਆਂ ਨੇ ਆਪਣੀ ਕਲਾ ਨਾਲ ਹਾਜ਼ਰੀਨ ਦਾ ਮਨ ਮੋਹਿਆ। ਮੁੱਖ ਮਹਿਮਾਨ ਵਜੋਂ ਪਹੁੰਚੇ ਹਿਮਾਂਸ਼ੀ ਪ੍ਰੋਡੇਕਸ਼ਨ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਭਾਟੀਆ ਨੂੰ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਪੰਜਾਬ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਨਵਨੀਤ ਦੁੱਗਲ ਅਤੇ ਅੰਮ੍ਰਿਤਸਰ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਭਾਟੀਆ ਵਲੋਂ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਸੰਦੀਪ ਭਾਟੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸ਼ੋਅ ਨਾਲ ਬੱਚਿਆਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਦਾ ਮੌਕਾ ਮਿਲਿਆ ਹੈ।ਅਜਿਹੇ ਉਪਰਾਲੇ ਅੱਗੇ ਵੀ ਹੁੰਦੇ ਰਹਿਣੇ ਚਾਹੀਦੇ ਹਨ।
ਇਸ ਮੌਕੇ ਰਾਜਨ ਸ਼ਰਮਾ, ਮਿੰਟੂ ਪਾਹਵਾ ਰਾਜਪਾਲ ਸੁਲਤਾਨ, ਵਨੀਤ ਸ਼ਰੀਨ ਮੌਜ਼ੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media