ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ
ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹੁੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ਼ ਕੀਤੇ ਹਨ।ਉਨ੍ਹਾਂ ਕਿਹਾ ਕਿ ਜਥੇਦਾਰ ਰਈਆਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ।ਐਡਵੋਕੇਟ ਧਾਮੀ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਪ੍ਰਤੀ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media