ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕਰਕੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਖੇਤਰ ਵਿਚ ਪੈਰ ਰੱਖਿਆ, ਉਥੇ ਹੀ ਸਿਦਕਦਿਲੀ ਅਤੇ ਸਮਰਪਣ ਭਾਵਨਾ ਨਾਲ ਕਾਮਯਾਬੀ ਹਾਸਲ ਕੀਤੀ।ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਵੀ ਸਮਰਪਣ ਅਤੇ ਦ੍ਰਿੜ੍ਹਤਾ ਦੀ ਸਿਖਰਲੀ ਮਿਸਾਲ ਹੋ ਨਿਬੜੇ, ਜਿਸ ਸਦਕਾ ਅੱਜ ਵਿਸ਼ਵ ਭਰ ਵਿਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਬਘੇਲ ਸਿੰਘ, ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …