ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਤਿੱਖੀ ਰੋਸ ਲਹਿਰ ਜਾਰੀ ਰੱਖਣ ਦੇ ਨਾਲ-ਨਾਲ ਕਾਨੂੰਨੀ ਪੱਖ ਵਿਚਾਰਨ ਲਈ 17 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਦੀ ਇਕ ਇਕੱਤਰਤਾ ਬੁਲਾਈ ਗਈ ਹੈ।ਇਹ ਇਕੱਤਰਤਾ ਅਤਿ ਅਹਿਮ ਹੈ ਅਤੇ ਮਨੁੱਖੀ ਹੱਕਾਂ ਦੀ ਅਵਾਜ਼ ਉਠਾਉਣ ਵਾਲੇ ਵਕੀਲ ਇਸ ਵਿਚ ਸ਼ਾਮਲ ਹੋ ਕੇ ਕੀਮਤੀ ਸੁਝਾਅ ਦੇ ਸਕਦੇ ਹਨ।
ਉਨ੍ਹਾਂ ਭਵਿੱਖੀ ਸੰਘਰਸ਼ ਦੀ ਰੂਪ ਰੇਖਾ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਖ ਕੌਮ ਹੁਣ ਚੁੱਪ ਨਹੀਂ ਬੈਠੇਗੀ ਅਤੇ ਜਲਦ ਹੀ ਅਗਲੇ ਪੜਾਅ ਤਹਿਤ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜ ਕਰ ਰਹੇ ਪੰਥ ਦਰਦੀਆਂ ਨੂੰ ਇਕੱਠੇ ਹੋ ਕੇ ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਚੱਲਣ ਦੀ ਅਪੀਲ ਵੀ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਦੇਸ਼ ਭਰ ਵਿਚ ਘੱਟਗਿਣਤੀ ਸਿੱਖਾਂ ਨਾਲ ਹੋ ਰਹੇ ਅਨਿਆਂ ਨੂੰ ਵੀ ਨਸ਼ਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਸਿੱਖਾਂ ਨਾਲ ਹੋ ਰਹੀ ਵਿਤਕਰੇਬਾਜ਼ੀ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …