ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆ’ ’ਚ ਸਰੀਰਿਕ ਸਿੱਖਿਆ ਵਿਭਾਗ ਦੇ ਅਧਿਆਪਕ ਪ੍ਰੋ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਵੱਧ ਚੜ੍ਹ ਕੇ ਹਿੱਸਾ ਲਿਆ।ਜਿਸ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਦਿਆਂ ਅਥਲੈਟਿਕਸ 100 ਮੀਟਰ ’ਚੋਂ ਮਹਿਕਪ੍ਰੀਤ ਨੇ ਪਹਿਲਾ ਅਤੇ ਪਰਮਿੰਦਰ ਕੌਰ ਨੇ ਤੀਜ਼ਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਵਡਮੱਲਾ ਹਿੱਸਾ ਹਨ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਮਿਹਨਤ ਨਾਲ ਸਥਾਨ ਪ੍ਰਾਪਤ ਕੀਤੇ ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਵੀ ਅਜਿਹੀਆਂ ਮੱਲ੍ਹਾਂ ਮਾਰਦੇ ਰਹਿਣ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਟਰਿਪਲ ਜੰਪ ’ਚੋਂ ਹਰਮਨਪ੍ਰੀਤ ਕੌਰ ਨੇ ਤੀਜ਼ਾ ਸਥਾਨ ਲਿਆ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡਿਸਕਸ ਥਰੋ ’ਚ ਰਣਯੋਧ ਕੌਰ ਨੇ ਪਹਿਲਾ ਸਥਾਨ ਅਤੇ ਮਹਿਕ ਨੇ ਤੀਸਰਾ ਸਥਾਨ, ਸ਼ਾਟ ਪੁੱਟ ’ਚ ਰਣਯੋਧ ਕੌਰ ਨੇ ਪਹਿਲਾ ਸਥਾਨ, 200 ਮੀਟਰ ਰੇਸ ’ਚੋ ਰੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜਦ ਕਿ ਖੋ-ਖੋ ’ਚ ਕਾਲਜ ਦੀਆਂ ਲੜਕੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਰੱਸਾਕਸੀ ’ਚੋਂ ਕਾਲਜ ਦੇ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਰਿਲੇਅ ਰੇਸ ’ਚੋ ਰੀਆ, ਪਰਮਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਹਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਸ਼ਾਟਪੁੱਟ ’ਚੋ ਵੰਸ਼ਪ੍ਰੀਤ ਸਿੰਘ ਨੇ ਪਹਿਲਾ ਅਤੇ ਗੁਰਲਾਲ ਸਿੰਘ ਨੇ ਦੂਜਾ ਅਤੇ ਡਿਸਕਸ ਥਰੋ ’ਚੋ ਵੰਸ਼ਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …