ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਉੱਦਮੀ ਅਤੇ ਹਰਫ਼ਨਮੌਲਾ ਅਧਿਆਪਕ ਰਾਜਬੀਰ ਕੌਰ ਗਰੇਵਾਲ ਨੂੰ ਸਿੱਖਿਆ ਦੇ ਖੇਤਰ ’ਚ 15 ਸਾਲ ਦੇ ਤਜ਼ਰਬੇ ਅਤੇ ਸਮਾਜ ’ਚ ਸ਼ਲਾਘਾਯੋਗ ਸੇਵਾਵਾਂ ਬਦਲੇ ਅਧਿਆਪਕ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਦੁਆਰਾ ਸ੍ਰੇਸ਼ਟ ਅਧਿਆਪਕ ਅਤੇ ਤਜ਼ਰਬੇਕਾਰ, ਮਿਹਨਤੀ ਅਧਿਆਪਕ ਭਾਰਤੀ ਭਾਟੀਆ ਨੂੰ ‘ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ’ ਵਲੋਂ ‘ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਅਧਿਆਪਕ ਰਾਜਬੀਰ ਕੌਰ ਅਤੇ ਭਾਰਤੀ ਭਾਟੀਆ ਦੀਆਂ ਪ੍ਰਾਪਤੀਆਂ ’ਤੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਇਕ ਸੂਝਵਾਨ ਅਧਿਆਪਕ ਉਮੀਦ ਨੂੰ ਉਤਸ਼ਾਹਿਤ ਕਰ ਸਕਦਾ ਹੈ, ਕਲਪਨਾ ਨੂੰ ਜਗਾ ਸਕਦਾ ਹੈ ਅਤੇ ਸਿੱਖਣ ਪ੍ਰਤੀ ਰੁਚੀ ਪੈਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਖ਼ੂਬੀਆਂ ਕਾਰਣ ਰਾਜਬੀਰ ਕੌਰ ਗਰੇਵਾਲ ਅਤੇ ਭਾਰਤੀ ਭਾਟੀਆ ਨੇ ਸਕੂਲ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯੋਗਦਾਨ ਦਿੱਤਾ।
ਉਨ੍ਹਾਂ ਨੇ ਰਾਜਬੀਰ ਕੌਰ ਦੀ ਉਲਬੱਧੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਬਠਿੰਡਾ ਵਿਖੇ ‘ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ’ ਦੁਆਰਾ ਆਯੋਜਿਤ ਰਾਸ਼ਟਰੀ ਪੱਧਰ ਦੇ ਅਧਿਆਪਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ’ਚ ਰਾਜਬੀਰ ਕੌਰ ਗਰੇਵਾਲ ਨੂੰ ਪੰਜਾਬ ਦੇ ਉਚ-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਇੰਸਟੀਚਿਊਟ ਦੇ ਚੇਅਰਮੈਨ ਗੁਰਮੀਤ ਧਾਲੀਵਾਲ ਦੁਆਰਾ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਚੰਡੀਗੜ੍ਹ ਵਿਖੇ ‘ਬਰੇਵ ਸੋਲਜ਼ ਸੰਸਥਾ ’ਦੁਆਰਾ ਆਯੋਜਿਤ ਅਧਿਆਪਕ ਸਨਮਾਨ ਸਮਾਰੋਹ ਦੌਰਾਨ ਵੀ ਗਰੇਵਾਲ ਨੂੰ ‘ਬਰੇਵ ਸੋਲ’ ਅਤੇ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ’ਤੇ ਸਮਾਜ ਭਲਾਈ ਸੰਸਥਾ’ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।
ਪ੍ਰਿੰ: ਗਿੱਲ ਨੇ ਦੱਸਿਆ ਕਿ ਇਸ ਦੇ ਇਲਾਵਾ ਸਹੋਦਿਆ ਸਕੂਲ ਦੁਆਰਾ ਕੰਪਲੈਕਸ ਉਪਰੋਕਤ ਐਵਾਰਡ ਲਈ ਤਜ਼ਰਬੇਕਾਰ, ਹੋਣਹਾਰ ਅਧਿਆਪਕਾਂ ਦੀ ਚੋਣ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਅਧਿਆਪਨ ਅਤੇ ਕਲਾਤਮਿਕ ਗਤੀਵਿਧੀਆਂ ਦੇ ਖੇਤਰ ’ਚ ਅਹਿਮ ਯੋਗਦਾਨ ਦਿੱਤਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਭਾਰਤੀ ਭਾਟੀਆ ਜੋ ਕਿ ਪਿਛਲੇ 12 ਸਾਲ ਤੋਂ ਸਕੂਲ ‘ਚ ਬਤੌਰ ਮੈਥ ਟੀਚਰ ਸੇਵਾ ਨਿਭਾਅ ਰਹੇ ਹਨ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਵੀਆਂ ਗਣਿਤਕ ਕਾਢਾਂ ਲਈ ਉਤਸ਼ਾਹਿਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਸ੍ਰੀਮਤੀ ਭਾਰਤੀ ਨੇ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈਲ ਅਤੇ ਸੀ.ਬੀ.ਐਸ.ਈ, ਈ.ਐਮ.ਆਰ.ਐਸ. ਦੇ ਸਹਿਯੋਗ ਨਾਲ ਸਕੂਲ ਇਨੋਵੇਸ਼ਨ ਅੰਬੈਸਡਰ ਸਿਖਲਾਈ ਪ੍ਰੋਗਰਾਮ ’ਚ ਵੀ ਭਾਗ ਲਿਆ ਹੈ।
Check Also
ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …