ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਪੰਜਾਬ ਨੇ ਮਿਲ ਕੇ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ 24 ਘੰਟਿਆਂ ਵਿੱਚ ਪੰਜ ਲੱਖ ਤੋਂ ਵਧੇਰੇ ਪੌਦੇ ਲਗਾ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।
ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ 550 ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ।ਸੰਸਥਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਰਿਕਾਰਡ ਬਣਾਉਣ ਲਈ ਵਧਾਈ ਦਿੱਤੀ।ਸਕੂਲ਼ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਮਿਸ਼ਨ ਹਰਿਆਲੀ ਨੂੰ ਲੈ ਕੇ ਬਹੁਤ ਉਤਸ਼ਾਹ ਸੀ ਅਤੇ ਉਹਨਾਂ ਨੇ ਦਿਨ-ਰਾਤ ਤਿਆਰੀ ਕਰ ਕੇ ਇਸ ਮਿਸ਼ਨ ਨੂੰ ਨੇਪਰੇ ਚਾੜਿਆ।
ਦੱਸਣਯੋਗ ਹੈ ਕਿ ਹਰਿਆਲੀ ਮਿਸ਼ਨ-2022 ਦੀ ਇਸ ਮੁਹਿੰਮ ਵਿੱਚ ਪੰਜਾਬ ਭਰ ਦੇ ਸਕੂਲਾਂ ਦੇ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੇ ਭਾਗ ਲਿਆ।ਹਰ ਇੱਕ ਵਿਦਿਆਰਥੀ ਨੇ ਇੱਕ ਪੌਦਾ ਲਗਾ ਕੇ ਉਸ ਦੀ ਫੋਟੋ ਵੈਬਸਾਇਟ ਉਪਰ ਅਪਲੋਡ ਕੀਤੀ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ।ਹਰਿਆਲੀ ਮਿਸ਼ਨ ਦਾ ਆਗਾਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਧੂਰੀ ਵਿਖੇ ਗੁਰੂ ਨਾਨਕ ਬਗੀਚੀ ਲਗਾ ਕੇ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …