Friday, October 18, 2024

ਡੀ.ਏ.ਵੀ ਪਬਲਿਕ ਸਕੂਲ ਦਾ ਆਈ.ਆਈ.ਟੀ ਜੇ.ਈ.ਈ ਅਡਵਾਂਸ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਪਦਮਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਦੇੇ ਜੇ.ਈ.ਈ ਅਡਵਾਂਸ ਪ੍ਰੀਖਿਆ ਪਾਸ ਕਰਨ ਨਾਲ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਖਸ਼ੀ ਅਤੇ ਮਾਣ ਦੀ ਲਹਿਰ ਦੌੜ ਗਈ।
ਨਿਪੁੰਨ ਨੌਹਰੀਆ ਪੂਰੇ ਭਾਰਤ ਵਿੱਚ 146ਵਾਂ ਰੈਂਕ ਹਾਸਿਲ ਕਰਕੇ ਚਮਕਦਾ ਹੈ ਅਤੇ ਜਿ਼ਲ੍ਹੇ ਦਾ ਟਾੱਪਰ ਹੈ । ਵਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਵਿੱਚ ਹੀਰਕ ਕਸ਼ਯੱਪ, ਸਾਰਾਂਸ਼ ਸ਼ਰਮਾ, ਅਭਿਨਵ ਗੁਪਤਾ, ਜਸਪਿੰਦਰ ਸਿੰਘ, ਦੇਵਕਰਨ ਸਰਕਾਰੀਆ ਤੇ ਸ਼ੀਤਲ ਮਹਿਨ ਵੀ ਸ਼ਾਮਿਲ ਸਨ।
ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ (1) ਤੇ ਏਡਿਡ ਸਕੂਲਜ਼ ਨੇ ਮਾਨਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਜੀਵਨ ਦੇ ਉਚ ਸ਼ਿਖ਼ਰਾਂ ਨੂੰ ਛੂਹਣ ਦੇ ਲਈ ਆਸ਼ੀਰਵਾਦ ਦਿੱਤਾ ।
ਪੰਜਾਬ ਜ਼ੋਨ ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਦੇ ਲਈ ਆਸ਼ੀਰਵਾਦ ਦਿੱਤਾ ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਤੇ ਆਪਣਾ ਆਸ਼ੀਰਵਾਦ ਦਿੱਤਾ ਤੇ ਅੱਗੇ ਆਉਣ ਵਾਲੇ ਸ਼ਾਨਦਾਰ ਜੇਤੂ ਸਫਰ ਦੀ ਕਾਮਨਾ ਕੀਤੀ ।

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …