ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ 117 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਭਾਰਤ ਦੀ ਰਾਸ਼ਟਰੀ ਖੇਡ ਹਾਕੀ ਦੀ ਮਹੱਤਤਾ ਤੇ ਇਸ ਦੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਮੇਜਰ ਧਿਆਨ ਚੰਦ ਵਲੋਂ ਇਸ ਖੇਡ ਰਾਹੀਂ ਭਾਰਤ ਨੂੰ ਇਕ ਤਾਕਤ ਬਣਾਉਣ ਵਿੱਚ ਦਿੱਤੇ ਯੋਗਦਾਨ ਦੀ ਸ਼ਲ਼ਾਘਾ ਕੀਤੀ।
ਇਸ ਮੌਕੇ ਪ੍ਰੋ. ਸਵੀਟੀ ਬਾਲਾ ਮੁਖੀ ਸਰੀਰਕ ਸਿੱਖਿਆ ਵਿਭਾਗ, ਡਾ. ਅਮਨਦੀਪ ਕੌਰ, ਮਿਸ ਸਵਿਤਾ, ਮਿਸ ਗੁਰਸ਼ਰਨ ਕੌਰ, ਮਿਸ ਗਗਨਦੀਪ ਕੌਰ, ਮਿਸ ਵੀਨਾ ਦੇਵੀ, ਸਪੋਰਟਸ ਕਲੱਬ ਮੈਂਬਰ, ਟੀਮ ਮੈਂਬਰ ਅਤੇ ਐਨ.ਸੀ.ਸੀ ਕੈਡਿਟਾਂ ਨੇ ਮਹਾਨ ਹਾਕੀ ਖਿਡਾਰੀ ਅਤੇ ਓੋਲੰਪੀਅਨ ਮੇਜਰ ਧਿਆਨ ਚੰਦ ਦੇ ਜਨਮ ਸ਼ਤਾਬਦੀ ਮੌਕੇ ਉਹਨਾਂ ਦੀ ਯਾਦ ਵਿੱਚ ਕੇਕ ਕੱਟਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …