Friday, November 22, 2024

ਅਮਰੀਕਾ ਦੇ ਨਾਮਵਰ ਸਿੱਖ ਦੀਦਾਰ ਸਿੰਘ ਬੈਂਸ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਹੋਰਨਾਂ ਪੰਥਕ ਸ਼ਖ਼ਸੀਅਤਾਂ ਨੇ ਵੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਨਾਮਵਰ ਸਿੱਖ ਆਗੂ ਅਤੇ ਖੇਤੀ ਖੇਤਰ ’ਚ ਵਿਸ਼ਵ ਪੱਧਰ ’ਤੇ ਆਪਣਾ ਨਾਂ ਖੱਟਣ ਵਾਲੇ ਉਘੇ ਕਿਸਾਨ ਦੀਦਾਰ ਸਿੰਘ ਬੈਂਸ ਦੇ ਅਕਾਲ ਚਲਾਣੇ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਖੇਤੀਬਾੜੀ ਦੇ ਖੇਤਰ ਵਿਚ ਅਮਰੀਕਾ ਅੰਦਰ ਹੇਠਲੇ ਪੱਧਰ ਤੋਂ ਸ਼ੁਰੂਆਤ ਕਰਕੇ ਗੁਰਮਤਿ ਦੇ ਕਿਰਤ ਸਿਧਾਂਤ ’ਤੇ ਪਹਿਰਾ ਦਿੰਦਿਆਂ ਬੈਂਸ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ।ਬੈਂਸ ਹਮੇਸ਼ਾ ਹੀ ਸਿੱਖੀ ਪ੍ਰਚਾਰ ਲਈ ਤਤਪਰ ਰਹਿੰਦੇ ਸਨ ਅਤੇ ਗੁਰਸਿੱਖੀ ਜੀਵਨ ਵਿਚ ਵਿਚਰਦਿਆਂ ਅਮਰੀਕਾ ਦੇ ਅਹਿਮ ਲੋਕਾਂ ’ਚ ਚੰਗਾ ਵਕਾਰ ਰੱਖਦੇ ਸਨ।ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਕੌਮ ਲਈ ਵੱਡਾ ਘਾਟ ਹੈ।ਧਾਮੀ ਨੇ ਦੀਦਾਰ ਸਿੰਘ ਬੈਂਸ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਦੀਦਾਰ ਸਿੰਘ ਬੈਂਸ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …