Friday, March 28, 2025

ਅਫਗਾਨਿਸਤਾਨ ’ਚੋਂ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆਉਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਤਾਲਿਬਾਨ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਰੋਕਣ ਲਈ ਦਖਲ ਦੇਣ ਪ੍ਰਧਾਨ ਮੰਤਰੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਫਗਾਨਿਸਤਾਨ ਤੋਂ ਬਾਹਰ ਲਿਜਾਣ ’ਤੇ ਪਾਬੰਦੀ ਲਗਾਉਣ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ 11 ਸਤੰਬਰ 2022 ਨੂੰ 60 ਅਫਗਾਨੀ ਸਿੱਖਾਂ ਦੇ ਜਥੇ ਨੇ ਭਾਰਤ ਆਉਣਾ ਸੀ, ਪਰ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਲਿਆਉਣ ਤੋਂ ਰੋਕਣ ਕਾਰਨ ਉਹ ਭਾਰਤ ਨਹੀਂ ਆ ਸਕੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਅਫਗਾਨ ਸ਼ਾਸਨ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਅਫਗਾਨਿਸਤਾਨ ਅੰਦਰ ਸਿੱਖਾਂ ਅਤੇ ਪਾਵਨ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਜਾ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖ ਸੁਰੱਖਿਅਤ ਨਾ ਹੋਣ ਕਰਕੇ ਦੇਸ਼ ਛੱਡ ਰਹੇ ਹਨ ਅਤੇ ਜਦੋਂ ਸਿੱਖ ਹੀ ਦੇਸ਼ ਅੰਦਰ ਨਾ ਰਹੇ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕੌਣ ਕਰੇਗਾ? ਉਨ੍ਹਾਂ ਆਖਿਆ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਫੈਸਲੇ ਨਹੀਂ ਕਰਨੇ ਚਾਹੀਦੇ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਅਫਗਾਨਿਸਤਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰੋਕਣ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …