ਸੰਗਰੂਰ, 14 ਸਤੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸਕੈਂਡਰੀ ਸਕੂਲ ਲੌਂਗੋਵਾਲ ਦੀਆਂ ਦੋ ਵਿਦਿਆਰਥਣਾਂ ਹਰਮਨਪ੍ਰੀਤ ਕੌਰ ਅਤੇ ਚਰਨਜੀਤ ਕੌਰ ਕ੍ਰਿਕਟ (ਅੰਡਰ-19) ਲਈ ਸਟੇਟ ਲਈ ਸਲੈਕਟ ਹੋ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਕੁਸ਼ਤੀਆਂ ਵਿੱਚ (ਅੰਡਰ 14) ਮੁੰਡੇ ਮਾਧਵ ਅਤੇ ਸ਼ਹਿਜ਼ਾਦ ਖਾਂ ਨੇ ਜੋਨ ਪੱਧਰ ਜਿੱਤ ਕੇ ਜਿਲ੍ਹੇ ਲਈ ਆਪਣੀ ਚੋਣ ਕਾਰਵਾਈ ਸੀ।ਖੇਡਾਂ ਵਤਨ ਪੰਜਾਬ ਦੀਆਂ ਵਿੱਚ ਰਾਜਵੀਰ ਕੌਰ ਦੀ 1500 ਮੀਟਰ ਰੇਸ ਵਿਚ ਅਤੇ ਰਮਨ ਦੀਪ ਸਿੰਘ ਦੀ 400 ਮੀਟਰ ਰੇਸ ਵਿੱਚ ਜਿਲ੍ਹਾ ਪੱਧਰ ਲਈ ਚੋਣ ਹੋਈ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਇਹਨਾਂ ਪ੍ਰਾਪਤੀਆਂ ਲਈ ਸਕੂਲ ਦੇ ਡੀ.ਪੀ.ਈ ਮੈਡਮ ਹਰਜਿੰਦਰ ਕੌਰ ਮੈਡਮ ਸੁਨੀਤਾ ਸ਼ਰਮਾ ਅਤੇ ਪਰਮਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …