Saturday, July 27, 2024

ਐਸ.ਏ.ਐਸ ਚੀਮਾਂ ਦੇ ਵਿਦਿਆਰਥੀਆਂ ਦੀ ਰਾਜ-ਪੱਧਰੀ ਖੇਡਾਂ ਲਈ ਹੋਈ ਚੋਣ

ਸੰਗਰੂਰ, 14 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚੱਲ ਰਹੀਆਂ 67ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਜ਼ਿਲਾ ਪੱਧਰੀ ਮੁਕਾਬਲਿਆਂ ‘ਚ ਜਿੱਤ ਹਾਸਿਲ ਕਰਕੇ ਆਪਣੀ ਚੋਣ ਰਾਜ-ਪੱਧਰੀ ਖੇਡਾਂ ਲਈ ਕਰਵਾਈ ਹੈ।ਜਿਲ੍ਹਾ ਪੱਧਰ ਦੇ ਸ਼ੁਰੂਆਤੀ ਮੁਕਾਬਲਿਆਂ ਜੂਡੋ ਵਿੱਚ ਕਮਲਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਸ਼ਰਨਪ੍ਰੀਤ ਕੌਰ, ਅਰਸ਼ਦੀਪ ਕੌਰ ਅਤੇ ਜਸਪ੍ਰੀਤ ਕੌਰ, ਤਲਵਾਰ-ਬਾਜ਼ੀ ਵਿੱਚ ਪ੍ਰਨਵ ਸ਼ਰਮਾ, ਨਰਿੰਦਰ ਸਿੰਘ, ਹਰਮਨ ਸਿੰਘ ਅਤੇ ਅਰਸ਼ਦੀਪ ਸਿੰਘ, ਕੈਰਮ ਬੋਰਡ ਵਿੱਚ ਸ਼ਗਨਦੀਪ ਕੌਰ ਨੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ।ਜਿਸ ਸਦਕਾ ਇਹਨਾਂ ਵਿਦਿਆਰਥੀਆਂ ਦੀ ਚੋਣ ਪੰਜਾਬ-ਪੱਧਰੀ ਮੁਕਾਬਲਿਆਂ ਲਈ ਚੁੱਕੀ ਹੈ।ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਨੇ ਕੋਚ ਪ੍ਰਿਥੀਪਾਲ ਸਿੰਘ ਅਤੇ ਰੁਪਿੰਦਰ ਸਿੰਘ ਨੂੰ ਵਧਾਈ ਦਿੱਤੀ।ਉਨਾਂ ਉਮੀਦ ਜਤਾਈ ਕਿ ਰਹਿੰਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਉਹਨਾਂ ਦੇ ਸਕੂਲ ਵਿਦਿਆਰਥੀ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਣਗੇ ।
ਇਸ ਮੌਕੇ ਸਕੂਲ ਮਨੈਜਰ ਸ਼ਿਵ ਕੁਮਾਰ ਅਤੇ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਤੋਂ ਇਲਾਵਾ ਸ਼ਸ਼ੀ ਕਾਂਤ ਮੈਡਮ ਜਸਪ੍ਰੀਤ ਕੌਰ, ਹਰਭਵਨ ਕੌਰ, ਦਵਿੰਦਰ ਸ਼ਰਮਾ, ਮੈਡਮ ਸੰਜੀਤ ਕੌਰ ਅਤੇ ਮੈਡਮ ਮਨਦੀਪ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …