
ਅੰਮ੍ਰਿਤਸਰ, 6 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਖ਼ਾਲਸਾਈ ਖੇਡਾਂ ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਰਨ-ਤਾਰਨ ਵਿਖੇ 8 ਤੋਂ 10 ਦਸੰਬਰ ਤੀਕ ਕਰਵਾਈਆਂ ਜਾ ਰਹੀਆਂ ਹਨ।
ਇਥੋਂ ਜਾਰੀ ਪੈ੍ਰੱਸ ਨੋਟ ‘ਚ ਜਾਣਕਾਰੀ ਦੇਂਦਿਆਂ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਖ਼ਾਲਸਾਈ ਖੇਡਾਂ 8 ਦਸੰਬਰ ਤੋਂ 10 ਦਸੰਬਰ ਤੀਕ ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਰਨ-ਤਾਰਨ ਵਿਖੇ ਕਰਵਾਈਆਂ ਜਾ ਰਹੀਆਂ ਹਨ।ਜਿਨ੍ਹਾਂ ਦੀ ਸ਼ੁਰੂਆਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ. ਹਰਮੀਤ ਸਿੰਘ ਸੰਧੂ ਸੰਸਦੀ ਸਕੱਤਰ ਪੰਜਾਬ ਕਰਨਗੇ। ਉਨ੍ਹਾਂ ਦੱਸਿਆ ਕਿ ਖ਼ਾਲਸਾਈ ਖੇਡਾਂ ‘ਚ ਹਾਕੀ (ਲੜਕੇ-ਲੜਕੀਆਂ), ਫੁੱਟਬਾਲ (ਲੜਕੇ), ਬੈਡਮਿੰਟਨ (ਲੜਕੇ-ਲੜਕੀਆਂ), ਗੱਤਕਾ (ਲੜਕੇ-ਲੜਕੀਆਂ), ਵਾਲੀਬਾਲ (ਲੜਕੇ), ਖੋ-ਖੋ (ਲੜਕੀਆਂ), ਦੌੜ 100,200,400,800,1500,3000 ਮੀਟਰ, ਲੌਂਗ ਜੰਪ ਅਤੇ ਸ਼ਾਟਪੁਟ ਆਦਿ ਈਵੈਂਟ ਹੋਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਲਸਾਈ ਖੇਡਾਂ ‘ਚ ਪੰਜਾਬ ਭਰ ਤੋਂ ਸ਼੍ਰੋਮਣੀ ਕਮੇਟੀ ਦੇ 47 ਸਕੂਲਾਂ ਵਿੱਚੋਂ 18 ਸੀਨੀਅਰ ਸੈਕੰਡਰੀ ਸਕੂਲ ਭਾਗ ਲੈ ਰਹੇ ਹਨ।ਇਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ 39 ਹਾਈ ਸਕੂਲਾਂ ਦੀਆਂ ਸਾਲਾਨਾ ਖੇਡਾਂ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ (ਮੁਕਤਸਰ) ਵਿਖੇ ਹੋਈਆਂ ਹਨ।ਉਨ੍ਹਾਂ ਖ਼ੇਡਾਂ ‘ਚ ਜਿਹੜੇ ਖਿਡਾਰੀਫ਼ਸਕੂਲ ਪਹਿਲੇ, ਦੂਜੇ ਤੇ ਤੀਜੇ ਦਰਜੇ ‘ਤੇ ਆਏ ਹਨ ਉਨ੍ਹਾਂ ਨੂੰ ਵੀ ਇਨ੍ਹਾਂ ਖ਼ਾਲਸਾਈ ਖੇਡਾਂ ਦੇ ਜੇਤੂ ਖਿਡਾਰੀਫ਼ਸਕੂਲਾਂ ਦੇ ਨਾਲ ਹੀ ਸਨਮਾਨਿਤ ਕੀਤਾ ਜਾਵੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media