ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ 20 ਸਤੰਬਰ 2022 ਨੂੰ ਕਰਵਾਇਆ ਜਾ
ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦਫਤਰ ਅਤੇ ਫਿਜ਼ੀਕਲ ਐਜੂਕੇਸ਼ਨ (ਏ.ਟੀ) ਦੇ ਇੰਚਾਰਜ਼ ਡਾ. ਕੰਵਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੇਂਦਰੀ ਖੇਡ ਅਤੇ ਯੁਵਕ ਮਾਮਲੇ ਮੰਤਰੀ ਭਾਰਤ ਸਰਕਾਰ ਨਵੀਂ ਦਿੱਲੀ ਮੁੱਖ ਮਹਿਮਾਨ ਹੋਣਗੇ, ਜਦੋਂਕਿ ਪੰਜਾਬ ਦੇ ਖੇਡ ਤੇ ਯੁਵਕ ਭਲਾਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮਾਰੋਹ ਮੌਕੇ ਪ੍ਰਧਾਨਗੀ ਭਾਸ਼ਣ ਦੇਣਗੇ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media