Saturday, December 21, 2024

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਅੱਵਲ

ਭੀਖੀ, 17 ਸਤੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਬਾਸਕਿਟਬਾਲ, ਕਿੱਕ ਬਾਕਸਿੰਗ, ਸਕੇਟਿੰਗ, ਕਬੱਡੀ ਆਦਿ ਕਰਵਾਈਆਂ ਜਾ ਰਹੀਆਂ ਹਨ।ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ।ਜਿਨ੍ਹਾਂ ਵਿਚੋਂ ਬਾਸਕਿਟਬਾਲ ਦੇ ਉਮਰ ਵਰਗ -14 ਦੀਆਂ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕੇਟਿੰਗ ਉਮਰ ਵਰਗ -14 ਵਿੱਚ ਏਕਮਜੋਤ ਸਿੰਘ ਅਤੇ ਗੁਰਸ਼ਰਨਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਕਿੱਕ ਬਾਕਸਿੰਗ ਉਮਰ ਵਰਗ-17 ਦੇ ਵਿਦਿਆਰਥੀਆਂ ਭੁਪਿੰਦਰ ਸਿੰਘ, ਜਾਗਰਿਤ ਰਿਸ਼ੀ, ਪਰਮਿੰਦਰ ਸਿੰਘ ਅਤੇ ਜਸਵੀਰ ਸਿੰਘ ਨੇ ਪਹਿਲਾ ਸਥਾਨ ਅਤੇ ਅਮਨਜੀਤ ਸਿੰਘ, ਸ਼ਗਨਦੀਪ ਸਿੰਘ, ਗੁਰਲਾਭ ਸਿੰਘ, ਸੁਰਪ੍ਰਿੰਸ, ਨਿਖਿਲ ਕੁਮਾਰ ਅਤੇ ਜਗਜੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ।ਇਨ੍ਹਾਂ ਸਾਰੇ ਜੇਤੂ ਖਿਡਾਰੀਆਂ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸ਼ੁਭਕਾਮਨਾਵਾਂ ਦਿੱਤੀਆਂ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …