ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਗੁਰਬਾਣੀ ਦੇ ਕੀਰਤਨੀਏ, ਭਾਈਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਮਜ਼ਾਜਪੁਰਸ਼ੀ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਉਨ੍ਹਾਂ ਦੇ ਗ੍ਰਹਿ ਵਿਖੇ ਅਕਾਲੀ ਫੋਜਾਂ ਨਾਲ ਪੁੱਜੇ।ਬਾਬਾ ਬਲਬੀਰ ਸਿੰਘ 96 ਕਰੋੜੀ, ਭਾਈ ਸਾਹਿਬ ਦਾ ਹਾਲ ਜਾਨਣ ਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਧਾਰੇ ਸਨ।ਭਾਈ ਗੁਰਇਕਬਾਲ ਸਿੰਘ ਹੁਰਾਂ ਨੇ ਬਹੁਤ ਹੀ ਚੜ੍ਹਦੀ ਕਲਾ ਨਾਲ ਨਿਹੰਗ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ ਦਾ ਸੁਆਗਤ ਕੀਤਾ।ਉਨ੍ਹਾਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਮਨਾਈ ਜਾਣ ਵਾਲੀ ਦੂਸਰੀ ਸ਼ਤਾਬਦੀ ਸਮੇਂ ਪੂਰਨ ਸਹਿਯੋਗ ਦੇਣ ਦਾ ਵਚਨ ਦਿੱਤਾ।
ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਪ੍ਰਮਾਤਮਾ ਨੇ ਭਾਈ ਗੁਰਇਕਬਾਲ ਤੋਂ ਬਹੁਤ ਸੇਵਾਵਾਂ ਲੈਣੀਆਂ ਹਨ, ਜੋ ਉਹ ਸਮਾਜ ਭਲਾਈ ਕਾਰਜ਼ ਕਰ ਰਹੇ ਹਨ ਉਹ ਪ੍ਰਸ਼ੰਸ਼ਾਜਨਕ ਹਨ, ਅਕਾਲ ਪੁਰਖ ਉਨ੍ਹਾਂ ਨੂੰ ਸੇਹਤਯਾਬੀ ਬਖਸ਼ੇ ਤੇ ਉਹ ਸਿੱਖੀ ਦਾ ਪ੍ਰਚਾਰ ਪ੍ਰਸਾਰ ਵੱਧ ਚੜ੍ਹ ਕੇ ਕਰਦੇ ਰਹਿਣ।ਭਲਾਈ ਕੇਂਦਰ ਵਲੋਂ ਭਾਈ ਗੁਰਇਕਬਾਲ ਸਿੰਘ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਸਨਮਾਨ ਕੀਤਾ।ਬੁੱਢਾ ਦਲ ਵਲੋਂ ਵੀ ਭਾਈ ਸਾਹਿਬ ਨੂੰ ਸਿਰਪਾਓ ਦੀ ਬਖਸ਼ਿਸ਼ ਬਾਬਾ ਬਲਬੀਰ ਸਿੰਘ ਨੇ ਕੀਤੀ।
ਇਸ ਸਮੇਂ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਜੱਸਾ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਹਰਪ੍ਰੀਤ ਸਿੰਘ ਤੇ ਬਾਬਾ ਗੁਰਮੁੱਖ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਪਰਮਜੀਤ ਸਿੰਘ ਮੈਨੇਜਰ ਤੇ ਗੁਰਪ੍ਰੀਤ ਸਿੰਘ ਮੈਨੇਜਰ ਕੋਟਕ ਮਹਿੰਦਰਾ ਬੈਂਕ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …