ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਿਊਜੀਲੈਂਡ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ, ਗੁਰੂ ਘਰਾਂ, ਬੀਬੀਆਂ ਦੀ ਸੰਸਥਾਵਾਂ ਅਤੇ ਨਵੀ ਪਨੀਰੀ ਵੱਲੋਂ ਮਿਲ ਕੇ ਜੋ ਸਾਂਝਾ ਪਲੇਟਫਾਰਮ “ਨਿਊਜੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ” ਬਣਾਇਆ ਗਿਆ ਹੈ, ਉਸ ਲਈ ਨਿਊਜੀਲੈਂਡ ਦੀ ਸਿੱਖ ਕੌਮ ਵਧਾਈ ਦੀ ਪਾਤਰ ਹੈ।ਇਸ ਫੈਸਲੇ ਰਾਹੀਂ ਉਹਨਾਂ ਨੇ ਸਮੁੱਚੇ ਵਿਸ਼ਵ ਵਿਚ ਵੱਸਦੀ ਸਿੱਖ ਕੌਮ ਸਾਹਮਣੇ ਉਦਾਹਰਨ ਪੇਸ਼ ਕੀਤੀ ਹੈ।ਇਹ ਸਾਰੀ ਰੂਪ ਰੇਖਾ ਨੂੰ ਉਲੀਕਣ ਵਾਲੇ ਤੇ ਇਸ ਸੰਕਲਪ ਦਾ ਸੁਪਨਾ ਦੇਖਣ ਵਾਲੇ ਭਾਈ ਦਲਜੀਤ ਸਿੰਘ ਨੂੰ ਹੀ ਉਕਤ ਸੰਸਥਾ ਦੇ ਮੁੱਖ ਸੇਵਾਦਾਰ ਦੀ ਜਿੰਮੇਵਾਰੀ ਸੌਂਪੀ ਗਈ ਹੈ।ਉਮੀਦ ਕਰਦੇ ਹਾਂ ਕਿ ਉਹ ਨਿਊਜੀਲੈਂਡ ਦੀ ਸਮੁੱਚੀ ਸਿੱਖ ਸੰਗਤ ਨੂੰ ਇੱਕਜੁੱਟ ਕਰਨਗੇ, ਕਿਉਂਕਿ ਇਹ ਡਿਊਟੀ ਉਨ੍ਹਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੀ ਲਾਈ ਗਈ ਸੀ, ਜਿਸ ਨੂੰ ਉਹਨਾਂ ਨੇ ਬਾਖੂਬੀ ਨਿਭਾਇਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਜੀ ਸਾਰੇ ਸੇਵਾਦਾਰਾਂ ਅਤੇ ਮੈਬਰਾਂ ਨੂੰ ਇਸੇ ਤਰਾਂ ਪਿਆਰ ਨਾਲ ਮਿਲ-ਜੁਲ ਕੇ ਕੰਮ ਕਰਨ ਦਾ ਬਲ ਬਖਸ਼ਿਸ਼ ਕਰਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …