Wednesday, May 22, 2024

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ                   ਗਤੀਵਿਧੀਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ 10ਵੇਂ ਸਮੈਸਟਰ ਦੇ ਐਲਾਨੇ ਨਤੀਜਿਆਂ ’ਚੋਂ ਕਾਲਜ ਦੀਆਂ ਵਿਦਿਆਰਥਣਾਂ ਪ੍ਰਤਿਭਾ ਗਿੱਲ, ਪ੍ਰਭਜੋਤ ਕੌਰ ਨੇ 386 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਸਿਮਰਨਜੀਤ ਕੌਰ ਤੇ ਭਵਿਆ ਗੋਗਨਾ ਨੇ 384 ਅੰਕਾਂ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ।ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਨੀ, ਡਾ. ਰੇਨੂ ਸੈਨੀ, ਡਾ ਸ਼ਿਵਨ ਸਰਪਾਲ ਅਤੇ ਪ੍ਰੋ. ਉਤਕਰਸ਼ ਸੇਠ ਹਾਜ਼ਰ ਸਨ।
ਇਸੇ ਤਰ੍ਹਾਂ ਗਰਲਜ਼ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਗਿਆਨ ਦੇ ਇਮਤਿਹਾਨਾਂ ’ਚੋਂ ਸਕੂਲ ਦੀਆਂ 11 ਵਿਦਿਆਰਥਣਾਂ ਨੇ ਵਜੀਫੇ ਪ੍ਰਾਪਤ ਕਰਕੇ 2100/- ਰੁਪਏ ਦਾ ਇਨਾਮ ਪ੍ਰਾਪਤ ਕੀਤਾ।
ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਪਾਰੁਲ ਆਹੂਜਾ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਪੰਜਾਬ ਖੇਡ ਮੇਲਾ’ ਤਹਿਤ ‘ਬਾਕਸਿੰਗ ਮੁਕਾਬਲੇ’ ’ਚ ਪਹਿਲਾ ਅਤੇ ‘ਵਾਲੀਬਾਲ ਮੁਕਾਬਲੇ’ ’ਚ ਸਕੂਲ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕਰ ਕੇ ਜ਼ਿਲੇ ਦਾ ਨਾਂ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਜੂਨੀਅਰ ਵਰਗ ’ਚ ਖੇਡਦਿਆਂ ਵਿਦਿਆਰਥੀਆਂ ਨੇ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ।ਇਸ ਤੋਂ ਇਲਾਵਾ ਭਵਨਸ ਸਕੂਲ ਦੁਆਰਾ ਮਹਾਤਮਾ ਗਾਂਧੀ ਜੈਯੰਤੀ ਨੂੰ ਸਮਰਪਿਤ ਭਜਨ ਗਾਇਨ ਅਤੇ ਦੇਸ਼ ਭਗਤੀ ਨਾਲ ਸਬੰਧਿਤ ਗੀਤ-ਸੰਗੀਤ ਦੇ ਮੁਕਾਬਲੇ ’ਚ ਸਕੂਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਲਗਭਗ 30 ਸੰਸਥਾਵਾਂ ਨੇ ਹਿੱਸਾ ਲਿਆ।ਪ੍ਰਿੰਸੀਪਲ ਗਿੱਲ ਨੇ ਸੰਗੀਤ ਵਿਭਾਗ ਅਧਿਆਪਕ ਸ੍ਰੀਮਤੀ ਮਨਦੀਪ ਕੌਰ ਤੋਂ ਇਲਾਵਾ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Check Also

ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਪ੍ਰਫੁਲਿਤਾ ਲਈ ਲੋਕ ਸਭਾ ਉਮੀਦਵਾਰਾਂ ਨੂੰ ਸੌਂਪੇ ਮੰਗ ਪੱਤਰ

ਅੰਮ੍ਰਿਤਸਰ, 22 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਨੂੰ ਸੁਹਿਰਦਤਾ …