Monday, September 9, 2024

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।ਸ਼ਰਧਾਲੂ ਮਨਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਵੱਡੀਆਂ ਬਰਕਤਾਂ ਉਨ੍ਹਾਂ ਦੇ ਪਰਿਵਾਰ ਨੂੰ ਪ੍ਰਾਪਤ ਹੋਈਆਂ ਹਨ ਅਤੇ ਸ਼ੁਕਰਾਨੇ ਵਜੋਂ ਉਨ੍ਹਾਂ ਨੇ ਇਹ ਸੇਵਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸ਼ਰਧਾਲੂਆਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ।ਸ਼੍ਰੋਮਣੀ ਕਮੇਟੀ ਅਮਰੀਕਾ ਨਿਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕਰਦੀ ਹੈ।
ਸ਼ਰਧਾਲੂ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ, ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸੁਲੱਖਣ ਸਿੰਘ ਭੰਗਾਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੱਡੀਆਂ ਨਿਰਮਲ ਸਿੰਘ ਤੇ ਕਰਮਜੀਤ ਸਿੰਘ, ਸ਼ਰਧਾਲੂ ਪਰਿਵਾਰ ਦੇ ਮੈਂਬਰਾਂ ਵਿਚ ਬੀਬੀ ਰਣਜੀਤ ਕੌਰ, ਪਲਵਿੰਦਰ ਸਿੰਘ, ਸਵਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਦਲਜੀਤ ਸਿੰਘ ਆਦਿ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …