ਕਿਹਾ, ਲੋਕ ਘਰਾਂ ਵਿੱਚ ਦੀਪਮਾਲਾ ਕਰਨ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਸ਼ਹੀਦ ਏ ਆਜ਼ਮ ਸ. ਭਗਤ ਸਿਘ ਦਾ 125ਵਾਂ ਜਨਮ ਦਿਹਾੜਾ ਜਿਲੇ ਭਰ ਵਿਚ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਜਿਲੇ ਦੇ ਹਰੇਕ ਪਿੰਡ ਤੇ ਸ਼ਹਿਰ ਵਿਚ ਇਸ ਸਬੰਧੀ ਸਮਾਗਮ ਕਰਵਾ ਕੇ ਸ਼ਹੀਦਾਂ ਦਾ ਸੁਪਨਿਆਂ ਦਾ ਪੰਜਾਬ ਬਨਾੳੁੱਣ ਲਈ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਸ਼ਹੀਦ ਦੇ ਪਿੰਡ ਖਟਕੜ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ, ਪਰ ਅਸੀਂ ਅੰਮ੍ਰਿਤਸਰ ਜਿਲੇ ਵਿਚ ਵੀ ਸਮਾਗਮ ਕਰਵਾਂਗੇ।ਸਕੂਲਾਂ ਵਿਚ ਸ਼ਹੀਦ ਦੇ ਜੀਵਨ ਬਾਰੇ ਨਾਟਕ, ਭਾਸ਼ਣ ਤੇ ਲੇਖ ਦੇ ਮੁਕਾਬਲੇ ਕਰਵਾਏ ਜਾਣ, ਤਾਂ ਜੋ ਬੱਚਿਆਂ ਵਿਚ ਸ਼ਹੀਦਾਂ ਦੇ ਸੁਪਨੇ ਸੱਚ ਕਰਦਾ ਜਜ਼ਬਾ ਪੈਦਾ ਹੋਵੇ।ਉਨਾਂ ਐਸ.ਡੀ.ਐਮ ਅੰਮ੍ਰਿਤਸਰ ਨੂੰ ਹਦਾਇਤ ਕੀਤੀ ਕਿ ਉਹ 28 ਸਤੰਬਰ ਨੂੰ ਸ਼ਾਮ 7 ਵਜੇ ਸ਼ਹਿਰ ਵਿਚ ਸ਼ਹੀਦ ਨੂੰ ਯਾਦ ਕਰਦੇ ਹੋਏ ਕੈਂਡਲ ਮਾਰਚ ਕੱਢਣ।
ਉਨਾਂ ਨੇ ਮੀਟਿੰਗ ਵਿਚ ਹਾਜ਼ਰ ਪੰਚਾਇਤ ਅਧਿਕਾਰੀਆਂ ਅਤੇ ਈ.ਓਜ਼ ਨੂੰ ਕਿਹਾ ਕਿ ਉਹ ਸ਼ਹਿਰਾਂ ਦੇ ਹਰੇਕ ਵਾਰਡ ਵਿਚ ਅਤੇ ਹਰੇਕ ਪਿੰਡ ਵਿਚ ਸ਼ਹੀਦ ਦੀ ਯਾਦ ਵਿਚ ਸਮਾਗਮ ਕਰਨ।ਪਿੰਡਾਂ ਤੇ ਸ਼ਹਿਰਾਂ ਵਿੱਚ ਢੁੱਕਵੀਆਂ ਥਾਵਾਂ ‘ਤੇ ਸ਼ਹੀਦ ਦੇ ਫਲਸਫੇ ਵਿਚੋਂ ਪੰਕਤੀਆਂ ਲੈ ਕੇ ਕੰਧਾਂ ‘ਤੇ ਲਿਖਵਾਈਆਂ ਜਾਣ।ਵਧੀਕ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਨੂੰ ਇਸ ਦਿਨ ਸ਼ਹੀਦ ਨੂੰ ਸਮਰਪਿਤ ਵੱਖ-ਵੱਖ ਖੇਡਾਂ ਦੇ ਮੈਚ ਕਰਵਾਉਣ ਦੀ ਹਦਾਇਤ ਵੀ ਕੀਤੀ।ਸ਼ਹੀਦ ਨੂੰ ਯਾਦ ਕਰਦੇ ਹੋਏ ਸਿਹਤ ਵਿਭਾਗ ਵਲੋਂ ਖੂਨਦਾਨ ਤੇ ਮੈਡੀਕਲ ਕੈਂਪ ਆਦਿ ਲਗਾਏ ਜਾਣ।ਉਨਾਂ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਥਾਵਾਂ ਉਤੇ ਹੋਣ ਵਾਲੇ ਪ੍ਰੋਗਰਾਮਾਂ ਵਿਚ ਆਜ਼ਾਦੀ ਲਈ ਕੁਰਾਬਨੀ ਕਰਨ ਵਾਲੇ ਦੇਸ਼ ਭਗਤਾਂ ਜਾਂ ਉਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬਲਾਉਣ।
ਉਨਾਂ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਆਪਣੇ ਘਰਾਂ ‘ਤੇ ਦੀਵਾਲੀ ਦੀ ਤਰਾਂ ਦੀਪਮਾਲਾ ਕਰਨ।