Monday, September 9, 2024

ਅਧਿਆਪਕ ਦਲ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 23 ਸਤੰਬਰ (ਇੰਦਰਜੀਤ ਸਿੰਘ ਕੰਗ) – ਅਧਿਆਪਕ ਦਲ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਇੱਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਸਮਰਾਲਾ ਵਿਖੇ ਹੋਈ।ਜਿਸ ਵਿੱਚ ਅਧਿਆਪਕ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਘੁਡਾਣੀ ਦੇ ਪਿਤਾ ਹਰਨੇਕ ਸਿੰਘ ਰਿਟਾ: ਡੀ.ਆਰ.ਏ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਅਮਰਜੀਤ ਸਿੰਘ ਘੁਡਾਣੀ ਅਨੁਸਾਰ ਹਰਨੇਕ ਸਿੰਘ ਘੁਡਾਣੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 27 ਸਤੰਬਰ ਦਿਨ ਮੰਗਲਵਾਰ ਨੂੰ ਪਿੰਡ ਘੁਡਾਣੀ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12:30 ਤੋਂ 1:30 ਵਜੇ ਤੱਕ ਹੋਵੇਗੀ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਰਵਿੰਦਰ ਸਿੰਘ ਦੁੱਗਰੀ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ ਭੈਣੀ ਸਾਹਿਬ, ਰਾਮ ਦਾਸ ਨਸਰਾਲੀ, ਬਲਜੀਤ ਸਿੰਘ ਫੈਜਗੜ੍ਹ, ਕੁਲਵਿੰਦਰਜੀਤ ਸਿੰਘ, ਗੁਰਮੀਤ ਸਿੰਘ ਮੋਹੀ, ਪ੍ਰਿਤਪਾਲ ਸਿੰਘ ਘੁਡਾਣੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …