ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ
ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਂਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ ਹਮੇਸ਼ਾਂ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹੁੰਦਾ ਹੈ।ਸਿੱਖ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਰਕੇ ਜ਼ਲੀਲ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਨੂੰ ਲੈ ਕੇ ਅਮਰੀਕਾ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਅਤੇ ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਠੇਸ ਨਾ ਪਹੁੰਚਾਏ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media