ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ।ਭਾਈ ਸੁਖਵਿੰਦਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ ਨੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿਰਤੀ ਸਿੱਖ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਨੂੰ ਆਪਣਾ ਜੀਵਨ ਬਤੀਤ ਕਰੀਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਗੁਰਚਰਨ ਸਿੰਘ ਕੁਹਾਲਾ, ਲਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਇਕਬਾਲ ਸਿੰਘ ਮੁਖੀ, ਹਰਿੰਦਰ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …