Saturday, December 21, 2024

ਬੀ.ਕੇ.ਯੂ (ਦੋਆਬਾ) ਵਲੋਂ ਕਿਸਾਨੀ ਮਸਲਿਆਂ ਸਬੰਧੀ ਮੱਲ ਮਾਜ਼ਰਾ ਵਿਖੇ ਸੈਮੀਨਾਰ

ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕੀਤਾ ਵਿਸ਼ੇਸ਼ ਸਨਮਾਨ

ਸਮਰਾਲਾ, 24 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਮੱਲ ਮਾਜ਼ਰਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਪਿੰਡ ਦੇ ਗੁਰੁਦਆਰਾ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਰਨੈਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਅਤੇ ਕਿਸਾਨੀ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚਾ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਬੀ.ਕੇ.ਯੂ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਉਨ੍ਹਾਂ ਤੋਂ ਇਲਾਵਾ ਸਤਨਾਮ ਸਾਹਨੀ ਸੂਬਾ ਜਨਰਲ ਸਕੱਤਰ, ਹਰਭਜਨ ਸਿੰਘ ਬਾਜਵਾ ਸੂਬਾ ਮੀਤ ਪ੍ਰਧਾਨ ਵੀ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਬੁਲਾਰਿਆਂ ਨੇ ਕਿਰਸਾਨੀ ਨਾਲ ਸਬੰਧਿਤ ਮਸਲਿਆਂ ਸਬੰਧੀ ਆਪੋ ਆਪਣੇ ਵਿਚਾਰ ਰੱਖੇ।ਅੱਜ ਦਾ ਭਖਦਾ ਮਸਲਾ ਅਤੇ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦਾ ਮੁੱਦਾ ਭਾਰੂ ਰਿਹਾ।ਪੰਜਾਬ ਸਰਕਾਰ ਝੋਨੇ ਦੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਬਾਜ਼ਿਦ ਹੈ, ਪ੍ਰੰਤੂ ਕਿਸਾਨਾਂ ਦੀ ਮੁੱਖ ਮੰਗ ਇਹ ਹੈ ਕਿ ਜੇਕਰ ਸਰਕਾਰ ਪਰਾਲੀ ਦੀ ਸੰਭਾਲ ਲਈ ਪੂਰੀ ਮਸ਼ੀਨਰੀ ਮੁਹੱਈਆ ਕਰਵਾਏਗੀ ਤਾਂ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।ਜੇਕਰ ਸਰਕਾਰ ਮਸ਼ੀਨਰੀ ਮੁਹੱਈਆ ਕਰਨ ‘ਚ ਅਸਫਲ ਰਹਿੰਦੀ ਹੈ ਤਾਂ ਕਿਸਾਨਾਂ ਨੂੰ ਅਖੀਰ ਪਰਾਲੀ ਨੂੰ ਅੱਗ ਲਗਾਉਣੀ ਹੀ ਪਵੇਗੀ ਤੇ ਸੰਘਰਸ਼ ਵੀ ਕਰਨਾ ਪਿਆ।ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਬਿਨਾਂ ਮਸ਼ੀਨਰੀ ਦਿੱਤੇ ਕਿਸਾਨਾਂ ਨਾਲ ਧੱਕਾ ਕਰੇਗੀ ਤਾਂ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਚੁੱਪ ਨਹੀਂ ਬੈਠਣਗੀਆਂ।
ਸੈਮੀਨਾਰ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸੂਬਾ ਪ੍ਰਧਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਕਿਸਾਨ ਉਹ ਪੁਰਾਣਾ ਕਿਸਾਨ ਨਹੀਂ, ਜਿਸ ਨੂੰ ਆਪਣੇ ਹੱਕਾਂ ਪ੍ਰਤੀ ਕੋਈ ਜਾਣਕਾਰੀ ਨਹੀਂ ਸੀ।ਅੱਜ ਦਾ ਕਿਸਾਨ ਪੂਰੀ ਤਰ੍ਹਾਂ ਜਾਗਰੂਕ ਹੋ ਚੁਕਾ ਹੈ।ਕਿਸਾਨੀ ਝੰਡੇ ਦੀ ਤਾਕਤ ਦਾ ਪੂਰੀ ਦੁਨੀਆਂ ਨੂੰ ਪਤਾ ਲੱਗ ਚੁੱਕਾ ਹੈ, ਇਸ ਲਈ ਪੰਜਾਬ ਸਰਕਾਰ ਕਿਸਾਨਾਂ ਦਾ ਸਬਰ ਨਾ ਪਰਖੇ।
ਸੈਮੀਨਾਰ ਵਿੱਚ ਉਪਰੋਕਤ ਤੋਂ ਇਲਾਵਾ ਯੂਨੀਅਨ ਦੇ ਅਹੁੱਦੇਦਾਰ ਅਤੇ ਵਰਕਰ ਵੀ ਹਾਜਰ ਸਨ।ਜਿਨ੍ਹਾਂ ਵਿੱਚ ਜਗਦੀਪ ਸਿੰਘ ਬੱਸੀ, ਅਮਰੀਕ ਸਿੰਘ ਬਸਰਾ, ਸੁਖਬੀਰ ਸਿੰਘ ਬੀਰ, ਮੱਖਣ ਸਿੰਘ, ਬਲਦੇਵ ਸਿੰਘ ਬਾਜਵਾ, ਰਾਜਿੰਦਰ ਸਿੰਘ ਖਾਲਸਾ, ਹਰਦੀਪ ਸਿੰਘ ਨਸੀਰਾਬਾਦ ਸਰਕਲ ਪ੍ਰਧਾਨ, ਮਨਜੀਤ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ, ਬਲਜੀਤ ਸਿੰਘ ਬਲਾਕ ਸਮਰਾਲਾ ਪ੍ਰਧਾਨ, ਬਿੱਕਰ ਸਿੰਘ ਮਾਨ ਬਲਾਕ ਮਾਛੀਵਾੜਾ ਪ੍ਰਧਾਨ, ਜੀਵਨ ਸਿੰਘ ਸਕੱਤਰ, ਸਿਮਰਨਜੀਤ ਸਿੰਘ ਮੀਤ ਪ੍ਰਧਾਨ, ਹਰਜੀਤ ਸਿੰਘ, ਸੁਖਰਾਜ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਜੀਤ ਸਿੰਘ, ਹੁਸ਼ਿਆਰ ਸਿੰਘ, ਹਰਮਿੰਦਰ ਸਿੰਘ ਹਾਜਰ ਸਨ। ਅਖੀਰ ‘ਚ ਬਲਾਕ ਪ੍ਰਧਾਨ ਬਲਜੀਤ ਸਿੰਘ ਅਤੇ ਬਿੱਕਰ ਸਿੰਘ ਮਾਨ ਨੇ ਆਏ ਵਰਕਰਾਂ, ਅਹੁੱਦੇਦਾਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …