Saturday, July 27, 2024

ਸ਼੍ਰੋਮਣੀ ਕਮੇਟੀ ਨੇ ਕਰਵਾਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ।16 ਤੋਂ 26 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ, ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਪੇਂਟਿੰਗ ਮੁਕਾਬਲਾ ਅਤੇ ਲਿਖਤੀ ਇਮਤਿਹਾਨ ਕਰਵਾਏ ਗਏ।ਇਸ ਦੇ ਨਾਲ ਹੀ ਕੁਝ ਸਪੈਸ਼ਲ ਸਕੂਲਾਂ ਦੇ ਸ਼ਬਦ ਕੀਰਤਨ ਅਤੇ ਕੋਰੀਓਗ੍ਰਾਫੀ ਮੁਕਾਬਲੇ ਵੀ ਹੋਏ।ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਹੋਏ, ਜਿੰਨਾਂ ਵਿਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਬੱਚਿਆਂ ਨੇ ਭਾਗ ਲਿਆ।ਲਿਖਤੀ ਮਿਤਿਹਾਨ ਵਿਚੋਂ ਚੁਣੀਆਂ ਪੰਜ ਟੀਮਾਂ ਦਾ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚੋਂ ਸ੍ਰੀ ਗੁਰੂ ਰਾਮਦਾਸ ਸੀਨੀਅਰ ਸਕੈਂਡਰੀ ਸਕੂਲ ਰਾਮਸਰ ਰੋਡ ਸ੍ਰੀ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ, ਮਾਤਾ ਗੰਗਾ ਜੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੀ ਟੀਮ ਨੇ ਦੂਜਾ ਤੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੀ ਟੀਮ ਨੇ ਤੀਜ਼ਾ ਸਥਾਨ ਹਾਸਲ ਕੀਤਾ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਤਹਿਤ ਹੋਏ ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਅਤੇ ਵਿਰਸੇ ਨੂੰ ਬਿਆਨ ਕੀਤਾ।
ਇਨ੍ਹਾਂ ਧਾਰਮਿਕ ਮੁਕਾਬਲਿਆਂ ਸਮੇਂ ਵਧੀਕ ਮੈਨੇਜਰ ਨਿਸ਼ਾਨ ਸਿੰਘ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਸਕਾਲਰ ਬੀਬੀ ਹਰਪ੍ਰੀਤ ਕੌਰ ਤੇ ਬੀਬੀ ਗੁਰਮੀਤ ਕੌਰ, ਸੁਪਰਵਾਈਜ਼ਰ ਕਾਬਲ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …