Sunday, December 22, 2024

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 26 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਸਕੂਲ ਖੇਡਾਂ ’ਚ ਭਾਗ ਲੈ ਕੇ ਸਨਮਾਨ ਜਨਕ ਸਥਾਨ ਨਾਲ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਪ੍ਰਾਪਤ ਕਰਕੇ ਆਪਣੀ ਸਰਦਾਰੀ ਨੂੰ ਕਾਇਮ ਰੱਖਿਆ ਹੈ।
ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮਾਣਮੱਤੀਆਂ ਪ੍ਰਾਪਤੀਆਂ ਲਈ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ, ਕੋਚ ਸ਼ਰਧ ਕੁਮਾਰ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਵਿਨੋਦ ਸਾਗਵਾਨ, ਕਰਮਜੀਤ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ ਅਤੇ ਰਾਜਵਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਸਕੂਲ ’ਚ 26 ਦੇ ਕਰੀਬ ਵੱਖ-ਵੱਖ ਖੇਡਾਂ ’ਚ ਹਿੱਸਾ ਲੈ ਕੇ ਖਿਡਾਰੀ ਜ਼ਿਲ੍ਹਾ ਪੱਧਰ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਪ੍ਰਾਪਤੀਆਂ ਪ੍ਰਾਪਤ ਕਰਦੇ ਹਨ।
ਪ੍ਰਿੰਸੀਪਲ ਡਾ. ਗੋਗੋਆਣੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਖ਼ਾਲਸਾ ਸਕੂਲ ਦੇ ਵਿਸ਼ਾਲ ਖੇਡ ਮੈਦਾਨਾਂ ’ਚ ਹੋਈਆਂ।ਜਿੰਨਾਂ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਅੰਡਰ 17 ਅਤੇ ਅੰਡਰ 19 ਤੀਰ ਅੰਦਾਜ਼ੀ ’ਚ ਪਹਿਲਾ ਸਥਾਨ, ਸਾਫਟਬਾਲ ’ਚ ਅੰਡਰ 14,17,19 ’ਚ ਪਹਿਲਾ ਗਤਕੇ ’ਚ ਅੰਡਰ 17,19 ’ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਤੈਰਾਕੀ ’ਚ ਅੰਡਰ 14 ਦੂਜਾ ਸਥਾਨ ਅਤੇ ਅੰਡਰ 19 ਪਹਿਲਾ ਸਥਾਨ, ਜੂਡੋ ਅਤੇ ਹੈਂਡਬਾਲ ’ਚ ਅੰਡਰ 14, 17, 19 ਪਹਿਲਾ, ਵਾਲੀਬਾਲ ’ਚ ਅੰਡਰ 14 ਦੂਸਰਾ ਅਤੇ ਅੰਡਰ 19 ਪਹਿਲਾ, ਤਲਵਾਰ ਬਾਜ਼ੀ ’ਚ ਅੰਡਰ 14 ਦੂਜਾ ਅੰਡਰ 17 ਤੀਜਾ ਅਤੇ ਅੰਡਰ 19 ਪਹਿਲਾ ਸਥਾਨ ਹਾਸਲ ਕੀਤਾ।ਜਦ ਕਿ ਯੋਗਾ ਅੰਡਰ 17 ’ਚ ਤੀਜਾ ਸਥਾਨ ਅਤੇ ਕਿਕ ਬਾਕਸਿੰਗ ’ਚ ਅੰੰਡਰ 17 ਅਤੇ 19 ’ਚ ਦੂਜਾ ਸਥਾਨ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ’ਚ ਅੰਡਰ 14 ਪਹਿਲਾ ਅੰਡਰ 17 ਦੂਜਾ ਅਤੇ ਅੰਡਰ 19 ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਡਾ. ਗੋਗੋਆਣੀ ਨੇ ਕਿਹਾ ਕਿ 15 ਏਕੜ ’ਚ ਇਹ ਸਕੂਲ 130 ਸਾਲ ਪਹਿਲਾ 22 ਅਕਤੂਬਰ 1893 ਈ. ਨੂੰ ਸਥਾਪਿਤ ਹੋਇਆ ਸੀ ਅਤੇ ਇਸ ਸਮੇਂ ਇਥੇ 3340 ਵਿਦਿਆਰਥੀ ਵਿੱਦਿਆ ਪ੍ਰਾਪਤ ਕਰ ਰਹੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …