ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘਧਾਮੀ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਪਰਿਵਾਰ ਨੂੰ ਭੇਜੇ ਲਿਖਤੀ ਸ਼ੋਕ ਸੰਦੇਸ਼ ਵਿੱਚ ਕਿਹਾ ਹੈ ਕਿ ਪੁਰੇਵਾਲ ਨੇ ਗੁਰਸਿੱਖੀ ਜੀਵਨ ਵਿੱਚ ਵਿੱਚਰਦਿਆਂ ਪੰਥਕ ਕਾਰਜ਼ਾਂ ਵਿਚ ਅਹਿਮ ਯੋਗਦਾਨ ਪਾਇਆ ਹੈ।ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁਖਦਾਈ ਹੈ।ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਪਾਸ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …