ਸ਼੍ਰੋਮਣੀ ਕਮੇਟੀ ਵੱਲੋਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਇਕ
ਮੋਟਰਸਾਈਕਲ ਰੋਨਿਨ-225 ਸੀ.ਸੀ ਭੇਟ ਕੀਤਾ ਗਿਆ।ਜਿਸ ਦੀਆਂ ਚਾਬੀਆਂ ਟੀ.ਵੀ.ਐਸ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪੀਆਂ ਗਈਆਂ।ਵਧੀਕ ਸਕੱਤਰ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਇਸ ਪਾਵਨ ਅਸਥਾਨ ’ਤੇ ਸ਼ਰਧਾ ਅਰਪਨ ਕਰਦਿਆਂ ਭੇਟਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਸੇ ਤਹਿਤ ਹੀ ਟੀ.ਵੀ.ਐਸ ਕੰਪਨੀ ਵੱਲੋਂ ਇਕ ਮੋਟਰਸਾਈਕਲ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਟੀ.ਵੀ.ਐਸ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ-ਸਮੇਂ ਨਵੇਂ ਤਿਆਰ ਕੀਤੇ ਕਈ ਵਾਹਣ ਭੇਟ ਕੀਤੇ ਜਾਂਦੇ ਹਨ।
ਸ਼੍ਰੋਮਣੀ ਕਮੇਟੀ ਵਲੋਂ ਟੀ.ਵੀ.ਐਸ ਕੰਪਨੀ ਦੇ ਅਧਿਕਾਰੀਆਂ ਵਿਮਲ ਸਮਲੀ, ਵਿਕਾਸ ਸਿੱਕਾ, ਵੈਬਵ ਗੁਪਤਾ, ਪ੍ਰਭਾਤ ਟੀ.ਵੀ.ਐਸ ਮੋਟਰ ਵਲੋਂ ਉਪਕਾਰ ਸਿੰਘ, ਜੈਦੀਪ ਸਿੰਘ ਅਤੇ ਹੋਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਹਰਭਜਨ ਸਿੰਘ ਵਕਤਾ, ਮੈਨੇਜਰ ਸੁਖਰਾਜ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media