Monday, September 16, 2024

ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ `ਤੇ ਰੱਖ ਕੇ ਪ੍ਰਧਾਨ ਮੰਤਰੀ ਨੇ ਦਿੱਤੀ ਸੱਚੀ ਸ਼ਰਧਾਂਜਲੀ – ਕਮਲਜੀਤ ਗਿੱਲ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਸਮਾਜਿਕ ਸੰਸਥਾ ਰਾਸੋ ਮੁਖੀ ਕਮਲਜੀਤ ਕੌਰ ਗਿੱਲ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਮੌਕੇ ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਦਾ ਹਵਾਈ ਅੱਡਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਕਰਵਾ ਕੇ ਪੂਰੇ ਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ।ਉਨਾਂ ਕਿਹਾ ਕਿ 28 ਸਤੰਬਰ ਭਗਤ ਸਿੰਘ ਦਾ ਜਨਮ ਦਿਨ ’ਤੇ ਇਹ ਫੈਸਲਾ ਉਨਾਂ ਨੂੰ ਇਕ ਸੱਚੀ ਸ਼ਰਧਾਂਜਲੀ ਹੈ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …