ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲ਼ਾਈ ਪ੍ਰੋ. ਅਨੀਸ਼ ਦੂਆ ਨੇ ਸ਼ਹੀਦਾਂ ਨੂੰ ਦੇਸ਼ ਦਾ ਸਰਮਾਇਆ ਦੱਸਦਿਆਂ ਦੇਸ਼ ਦੀ ਅਜ਼ਾਦੀ ਦੇ ਮਹਾਨ ਅਜਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ 115ਵੇਂ ਜਨਮ ਦਿਨ `ਤੇ ਸਾਇਕਲ ਰੈਲੀ ਅਤੇ ਰਨ ਫਾਰ ਫਰੀਡਮ ਵਿੱਚ ਹਿੱਸਾ ਲੈਣ ਲਈ ਪੁੱਜੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਉਣਾ ਚਾਹੀਦਾ।ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੇ ਜੀਵਨ ਵਿੱਚ ਅੱਗੇ ਵਧਣ ਅਤੇ ਦੇਸ਼ ਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।
ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੀ ਪ੍ਰੇਰਨਾ ਅਤੇ ਸੁਚੱਜੀ ਅਗਵਾਈ ਹੇਠ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫਤਰ, ਫਿਟਨੈਸ ਕਲੱਬ, ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਅਤੇ ਮੈਡੀਸਨ, ਡਿਪਾਰਟਮੈਂਟ ਆਫ ਸਪੋਰਟਸ ਦੇ ਸਾਂਝੇ ਉਦਮਾਂ ਸਦਕਾ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਯੂਨੀਵਰਸਿਟੀ ਦੇ ਫੁਹਾਰੇ ਵਾਲੇ ਚੌਕ ਤੋਂ ਸਾਈਕਲ ਰੈਲੀ ਅਤੇ ਰਨ ਫਾਰ ਫਰੀਡਮ ਵਿੱਚ ਹਿੱਸਾ ਲੈਣ ਵਾਲਿਆਂ ਦੀ ਵੱਡੀ ਗਿਣਤੀ ਇਸ ਗੱਲ ਲਈ ਪ੍ਰੇਰਿਤ ਕਰ ਰਹੀ ਸੀ ਕਿ ਆਜ਼ਾਦ ਫਿਜ਼ਾ ਵਿੱਚ ਵਿਚਰਨ ਲਈ ਆਪਣੇ ਆਪ ਨੂੰ ਨਵੀਂ ਅਤੇ ਨਿਰੋਈ ਸੋਚ ਦਾ ਹਾਣੀ ਬਣਾਉਣਾ ਕਿੰਨਾ ਜਰੂਰੀ ਹੈ।
ਇਸ ਮੌਕੇ ਡਾ. ਅਮਰਿੰਦਰ ਸਿੰਘ, ਇੰਚਾਰਜ਼ ਫਿਟਨਸ ਕਲੱਬ, ਡਾ. ਕੰਵਰ ਮਨਦੀਪ ਸਿੰਘ, ਇੰਚਾਰਜ਼, ਸਪੋਰਟਸ ਵਿਭਾਗ, ਡਾ. ਅਮਨਦੀਪ ਸਿੰਘ, ਇੰਚਾਰਜ਼ ਕੈਂਪਸ ਸਪੋਰਟਸ, ਫਿਟਨਸ ਕਲੱਬ ਤੋਂ ਡਾ. ਸ਼੍ਰੀਨਿਵਾਸ ਰਾਓ, ਡਾ. ਅਦਿਤੀ, ਡਾ. ਪਰਮਿੰਦਰ ਸਿੰਘ, ਡਾ. ਸਚਿਨ ਕੁਮਾਰ, ਬਲਰਾਜ ਸਿੰਘ, ਜਗਦੀਪ ਸਿੰਘ, ਪ੍ਰਦੀਪ ਕੁਮਾਰ, ਰਾਜਵਿੰਦਰ ਸਿੰਘ, ਫੁਲਬਾਜ਼ ਕੌਰ, ਅਰਸ਼ਦੀਪ ਸਿੰਘ, ਰਾਜੇਸ਼ ਕੁਮਾਰ, ਰਾਜਾ ਜੁਡੋ (ਸਾਰੇ ਕੋਚ) ਨੇ ਵੀ ਹਾਜ਼ਰੀ ਲਵਾਈ ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …