ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ
ਚੌਕ ਦੇ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰਾਂ ਤੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਨਸ਼ਾ ਮੁਕਤ ਸਮਾਜ ਸਿਰਜਣ ਦੇ ਉਦੇਸ਼ ਤਹਿਤ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਨੂੰ ਸਕੂਲ ਪ੍ਰਿੰਸੀਪਲ ਮੈਡਮ ਇਕਦੀਸ਼ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸਕੂਲ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕੀਤਾ।ਉਨ੍ਹਾਂ ਨੇ ਨਸ਼ੇ ਛੱਡੋ -ਕੋਹੜ ਵੱਢੋ, ਪਾਪਾ ਜੀ ਨਾ ਪੀਓ ਸ਼ਰਾਬ- ਮੈਨੂੰ ਲੈ ਦਿਓ ਇੱਕ ਕਿਤਾਬ, ਨਸ਼ਿਆਂ ਦੀ ਜਿਹੜੇ ਲੈਂਦੇ ਓਟ- ਉਨ੍ਹਾਂ ਨੂੰ ਕਿਉਂ ਪਾਉਂਦੇ ਵੋਟ, ਬੱਚੇ ਬੁੱਢੇ ਅਤੇ ਜਵਾਨ-ਨਸ਼ਿਆਂ ਨੂੰ ਕਦੇ ਹੱਥ ਨਾ ਲਾਉਣ ਵਰਗੇ ਸਲੋਗਨਾਂ ਨਾਲ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ।ਪ੍ਰੋਗਰਾਮ ਅਫ਼ਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਇਕੱਠੇ ਹੋ ਕੇ ਨਸ਼ਾ ਮੁਕਤ ਸਮਾਜ ਨੂੰ ਸਿਰਜਣ ਲਈ ਯਤਨਸ਼ੀਲ ਹੋਈਏ, ਕਿਉਂਕਿ ਸਮਾਜ ਦੇ ਅੰਦਰ ਧਾਰਮਿਕ ਅਤੇ ਆਰਥਿਕ ਵਖਰੇਵਿਆਂ ਦੇ ਕਾਰਨ ਸਮਾਜ ਜਾਤਾਂ ਪਾਤਾਂ ਦੇ ਵਿੱਚ ਵੰਡਿਆ ਜਾ ਰਿਹਾ ਹੈ ਜਿਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਹੁਤ ਵੱਡਾ ਖਤਰਾ ਪੈਦਾ ਹੋ ਰਿਹਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਲਈ ਵੀ ਪ੍ਰੇਰਿਤ ਕੀਤਾ।ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਵੀ ਸੰਬੋਧਨ ਕੀਤਾ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਸਮੂਹ ਸਟਾਫ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੈਡਮ ਨਵਰਾਜ ਕੌਰ ਵਾਇਸ ਪ੍ਰਿੰਸੀਪਲ, ਮੈਡਮ ਨਰੇਸ਼ ਰਾਣੀ, ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਲਖਵੀਰ ਸਿੰਘ, ਰਾਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਮੈਡਮ ਵੰਦਨਾ ਸਿੰਗਲਾ, ਸੰਦੀਪ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media