ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸ਼ਹੀਦ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਦੇਸ਼ ਭਗਤੀ ਦੇ ਗੀਤ, ਵਿਚਾਰ ਅਤੇ ਕਵਿਤਾਵਾਂ ਪੇਸ਼ ਕੀਤੀਆ ਗਈਆਂ।ਸਕੂਲ ਪ੍ਰਿੰਸੀਪਲ ਜਸਵਿੰਦਰ ਕੌਰ, ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਸਕੂਲ ਦੇ ਸਾਰੇ ਸਟਾਫ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਉਨਾਂ ਦੀ ਵਿਚਾਰਧਾਰਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …