ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਸਭਾ ਸੁਸਾਇਟੀਆਂ ਵੱਲੋਂ ਸੰਗਤਾਂ
ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਹਾਲ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਜਾਂਦਾ ਹੈ।ਇਸ ਸਬੰਧ ਵਿਚ ਬੀਤੇ ਕੱਲ੍ਹ ਅੰਮ੍ਰਿਤਸਰ ਧਾਰਮਿਕ ਮੰਚ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 11 ਅਕਤੂਬਰ 2022 ਨੂੰ ਮਨਾਇਆ ਜਾ ਰਿਹਾ ਹੈ।ਇਸ ਦਿਨ ਭਾਈ ਵੀਰ ਸਿੰਘ ਹਾਲ ਤੋਂ ਵਿਸ਼ਾਲ ਪ੍ਰਭਾਤ ਫੇਰੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗੀ, ਜੋ ਲਾਰੰਸ ਰੋਡ, ਕ੍ਰਿਸਟਲ ਚੌਂਕ, ਭੰਡਾਰੀ ਪੁੱਲ, ਹਾਲ ਗੇਟ, ਹਾਲ ਬਜ਼ਾਰ, ਚੌਂਕ ਫੁਹਾਰਾ ਅਤੇ ਜ਼ਲ੍ਹਿਆਂਵਾਲਾ ਬਾਗ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇਗੀ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਕੀਤੀ ਮੰਗ ਅਨੁਸਾਰ ਸਾਰੇ ਪ੍ਰਬੰਧ ਕਰ ਦਿੱਤੇ ਜਾਣਗੇ।ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਅਪੀਲ ਕੀਤੀ।
ਇਸ ਮੌਕੇ ਮੈਨੇਜਰ ਸੁਖਰਾਜ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਸੁਪਰਵਾਈਜ਼ਰ ਕਾਬਲ ਸਿੰਘ, ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਰਾਜਿੰਦਰ ਸਿੰਘ ਮਰਵਾਹ, ਹਰਪਾਲ ਸਿੰਘ ਆਲੂਵਾਲੀਆ ਤੇ ਜਗਜੀਤ ਸਿੰਘ ਖਾਲਸਾ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media