Sunday, December 22, 2024

ਖ਼ਾਲਸਾ ਕਾਲਜ ਐਜੂਕੇਸ਼ਨ ਨੇ ਮਨਾਇਆ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦਾ ਜਨਮ ਦਿਹਾੜਾ

ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਅਜੂਕੇਸ਼ਨ ਜੀ.ਟੀ ਰੋਡ ਵਿਖੇ ਸ਼ਹੀਦੇ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਮਨਾਇਆ ਗਿਆ।ਪੰਜਾਬ ਸਰਕਾਰ ਦੇ ਦਿੱਤੇ ਅਦੇਸ਼ਾਂ ਅਨੁਸਾਰ ਕਾਲਜ ਦੇ ਐਨ.ਐਸ.ਐਸ ਯੂਨਿਟ ਦੁਆਰਾ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ ਅਤੇ ਡਾ. ਸਤਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਦੇ ਵਿਦਿਆਰਥੀਆਂ ਨੇ ਗਾਂਧੀ (ਹਾਲ) ਗੇਟ ਤੋਂ ਜਲਿਆਂ ਵਾਲੇ ਬਾਗ ਤੱਕ ਆਯੋਜਿਤ ਰੈਲੀ ਵਿੱਚ ਹਿੱਸਾ ਲੈ ਕੇ ਸ਼ਹੀਦ ਭਗਤ ਸਿੰਘ ਦੇ ਸਿਧਾਂਤਾ ਨੂੰ ਵੱਖ ਵੱਖ ਪੋਸਟਰਾਂ ਅਤੇ ਬੈਨਰਾਂ ਦੀ ਮਦਦ ਨਾਲ ਜਨ ਸਮੂਹ ਵਿੱਚ ਪਹੁੰਚਾਇਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਦਿੱਤੀ ਹੋਈ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣ ਲਈ ਪ੍ਰੇਰਿਆ।
ਇਸ ਤੋਂ ਬਾਅਦ ਕਾਲਜ ਵਿਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਸਿਧਾਂਤਾ ਬਾਰੇ ਅਕਾਦਮਿਕ ਅਤੇ ਭਿਆਚਾਰਕ ਪ੍ਰੋਗਰਾਮ ਦਾ ਕਰਵਾਇਆ ਗਿਆ।ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਸੈਮੀਨਾਰ, ਪਾਵਰ ਪੁਆਇੰਟ ਪ੍ਰੈਜੇਨਟੇਸ਼ਨ, ਕਵਿਤਾ ਉਚਾਰਨ ਅਤੇ ਸਕਿੱਟ ਦੇ ਮਾਧਿਆਮ ਰਾਹੀਂ ਜਨ ਚੇਤਨਾ ਫੈਲਾਈ ਗਈ।
ਇਸ ਮੌਕੇ ਕਾਲਜ ਵਾਇਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …