Sunday, October 4, 2026

ਮੇਅਰ ਅਤੇ ਵਿਧਾਇਕ ਵਲੋਂ ਗੁਰੂ ਨਾਨਕਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨਾਲ ਮਿਲ ਕੇ ਵਾਰਡ ਨੰਬਰ 74 ਦੇ ਇਲਾਕੇ ਮੇਨ ਬਜ਼ਾਰ ਗੁਰੂ ਨਾਨਕ ਪੁਰਾ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਉਨਾਂ ਇਸ ਸਮੇਂ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਕਿ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ। ਮੇਅਰ ਰਿੰਟੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਪਾਣੀ ਦੀ ਸਾਂਭ-ਸੰਭਾਲ ਦੇ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਕੌਸਲਰ ਦਵਿੰਦਰ ਪਹਿਲਵਾਨ, ਦਵਿੰਦਰ ਸਿੰਘ ਸੰਧੂ, ਪੰਕਜ਼, ਕੁਲਦੀਪ ਭਗਤ, ਸੋਨੂੰ ਸਿਆਲ, ਰਿੰਕੂ, ਅਨੂ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …