Sunday, February 25, 2024

ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਹਵਾਈ ਅੱਡੇ ਦਾ ਨਾਮ ਰੱਖ ਕੇ ਪੰਜਾਬੀਆਂ ਨੂੰ ਮਾਣ ਦਿੱਤਾ – ਕਾਹਲੋਂ, ਖਿਆਲਾ

ਅੰਮ੍ਰਿਤਸਰ ਤੇ ਚੰਡੀਗੜ੍ਹ-ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ’ਚ ਵਾਧੇ ਦੀ ਕੀਤੀ ਅਪੀਲ

ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਕਾਹਲੋਂ ਅਤੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਚੰਡੀਗੜ੍ਹ-ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਹੀਦ ਸ: ਭਗਤ ਸਿੰਘ ਦੇ ਨਾਮਕਰਨ ਰਾਹੀਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣਾ ਸਮੁੱਚੇ ਪੰਜਾਬੀਆਂ ਅਤੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ।ਸਮੂਹ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਉਹ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਭਗਤ ਸਿੰਘ ਪੰਜਾਬ ਅਤੇ ਪੂਰੇ ਭਾਰਤ ’ਚ ਹੀ ਨਹੀਂ ਪਾਕਿਸਤਾਨ ’ਚ ਵੀ ਸਤਿਕਾਰੇ ਜਾਂਦੇ ਹਨ।
ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਫ਼ੈਸਲਾ ਭਗਤ ਸਿੰਘ ਦੇ 115ਵੇਂ ਜਨਮ ਦਿਨ ’ਤੇ ਉਨ੍ਹਾਂ ਦੀ ਵਤਨਪ੍ਰਸਤੀ ਨੂੰ ਸਿਜ਼ਦਾ ਤੇ ਸੱਚੀ ਸੁੱਚੀ ਸ਼ਰਧਾਂਜਲੀ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਸੋਚ, ਜਨੂੰਨ ਅਤੇ ਨਿਰਸਵਾਰਥ ਸ਼ਹਾਦਤ ਪੀੜ੍ਹੀਆਂ ਨੂੰ ਸਦਾ ਟੁੰਬ ਦਾ ਰਹੇਗਾ।ਉਨ੍ਹਾਂ ਕਿਹਾ ਕਿ ਹਵਾਈ ਯਾਤਰਾ ਕਰਨ ਵਾਲੇ ਦੇਸ਼ ਵਿਦੇਸ਼ ਦੇ ਸੈਲਾਨੀ ਜਦ ਵੀ ਇਸ ਹਵਾਈ ਅੱਡੇ ’ਤੇ ਉਤਰਿਆ ਕਰਨਗੇ।ਉਹ ਸ਼ਹੀਦ ਭਗਤ ਸਿੰਘ ਦੇ ਬਹਾਨੇ ਮੁਲਕ ਦੀ ਆਜ਼ਾਦੀ, ਦੇਸ਼, ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੂਝਦਿਆਂ ਕੁਰਬਾਨੀਆਂ ਦੀ ਗੌਰਵਮਈ ਗਾਥਾ ਰਚਣ ਵਾਲੇ ਪ੍ਰੇਰਨਾ ਸਰੋਤ ਸਿਰਲੱਥ ਪੰਜਾਬੀਆਂ ਅਤੇ ਸਿੱਖ ਯੋਧਿਆਂ ਦੇ ਯੋਗਦਾਨ ਨੂੰ ਯਾਦ ਕਰਿਆ ਕਰਨਗੇ।
ਭਾਜਪਾ ਆਗੂ ਕੁਲਦੀਪ ਸਿੰਘ ਕਾਹਲੋਂ ਅਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਦਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਵਧੇਰੇ ਸਹੂਲਤ ਲਈ ਚੰਡੀਗੜ੍ਹ-ਮੁਹਾਲੀ ਅਤੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡਿਆਂ ਤੋਂ ਕੌਮਾਂਤਰੀ ਉਡਾਣਾਂ ’ਚ ਵਾਧਾ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।

 

Check Also

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਐਂਟਰਸ ਟੈਸਟ 25 ਫਰਵਰੀ ਨੂੰ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ..ਬੀ.ਐਸ.ਸੀ) ਦੇ …