Sunday, February 25, 2024

ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਂਟ ਕਰਕੇ ਕੀਤਾ ਯਾਦ

ਮੋਮਬੱਤੀਆਂ ਰੋਸ਼ਨ ਕਰਕੇ ਕੀਤਾ ਨਮਨ ਅਤੇ ਸ਼ਹੀਦ ਦੇ ਨਕਸ਼ੇ ਕਦਮ ‘ਤੇ ਚੱਲਣ ਦਾ ਲਿਆ ਪ੍ਰਣ

ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ।ਜਿਸ ਵਿੱਚ ਡਿਪਟੀ ਕਮਿਸਨਰ ਹਰਬੀਰ ਸਿੰਘ ਮੁੱਖ ਮਹਿਮਾਨ ਅਤੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਧਰਮਵੀਰ ਸਿੰਘ ਵਣ ਮੰਡਲ ਅਧਿਕਾਰੀ ਪਠਾਨਕੋਟ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਪਠਾਨਕੋਟ, ਪੰਜਾਬ ਪੁਲਿਸ ਦੇ ਹੋਰ ਆਲਾ ਅਧਿਕਾਰੀ ਤੇ ਸਟਾਫ ਵੀ ਇਸ ਸਮੇਂ ਹਾਜ਼ਰ ਸੀ।
ਮੁੱਖ ਮਹਿਮਾਨ ਹਰਬੀਰ ਸਿੰਘ ਡਿਪਟੀ ਕਮਿਸ਼ਨਰ, ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਨੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੀ ਫੋਟੋ ਅੱਗੇ ਸਰਧਾ ਦੇ ਫੁੱਲ ਭੇਂਟ ਕਰਕੇ ਨਮਨ ਕੀਤਾ।ਇਸ ਤੋਂ ਬਾਅਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮੋਮਬੱਤੀਆਂ ਜਗ੍ਹਾਈਆਂ ਗਈਆਂ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਐਲ.ਈ.ਡੀ ਸਕਰੀਨ ‘ਤੇ ਸੰਹੁ ਚੁੱਕੀ ਗਈ ਅਤੇ ਉਨਾਂ ਨੇ ਸ਼ਹੀਦੇ ਆਜਮ ਸ. ਭਗਤ ਸਿੰਘ ਦੇ ਨਕਸ਼ੇ ਕਦਮ ‘ਤੇ ਚਲਣ ਲਈ ਸਭ ਨੂੰ ਪ੍ਰੇਰਿਤ ਕੀਤਾ।ਪੰਜਾਬ ਪੁਲਿਸ ਦੇ ਕਰੀਬ 28 ਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਲਾਮੀ ਵੀ ਦਿੱਤੀ ਗਈ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਹਰਬੀਰ ਸਿੰਘ ਡਿਪਟੀ ਕਮਿਸਨਰ ਨੇ ਕਿਹਾ ਕਿ ਸਹੀਦੇ ਆਜ਼ਮ ਸ. ਭਗਤ ਸਿੰਘ ਦੇਸ਼ ਦੇ ਅਸਲੀ ਹੀਰੋ ਹਨ।ਅੱਜ ਦਾ ਦਿਨ ਮਨਾਉਣਾਂ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਅਸੀਂ ਵੀ ਦੇਸ਼ ਦੀ ਉਨਤੀ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਈਏ ਅਤੇ ਜਿਨ੍ਹਾਂ ਸ਼ਹੀਦਾਂ ਨੇ ਦੇਸ਼ ਤੇ ਸਾਡੇ ਲਈ ਕੁਰਬਾਨੀਆਂ ਦਿੱਤੀਆਂ ਉਨ੍ਹਾਂ ਨੂੰ ਯਾਦ ਕਰਕੇ ਮਾਨ ਸਨਮਾਨ ਦੇਈਏ।

Check Also

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਐਂਟਰਸ ਟੈਸਟ 25 ਫਰਵਰੀ ਨੂੰ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ..ਬੀ.ਐਸ.ਸੀ) ਦੇ …