Saturday, July 27, 2024

ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਕਰਵਾਏ ਸਰਕਾਰੀ ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ

ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੀਦਾਨਗਰ ਦੇ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਕੂਲੀ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ।ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਪ੍ਰਿੰਸੀਪਲ ਸਤਿ ਗੁਰੁ ਦਾਸ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਅਨੁਪਮ ਡੋਗਰਾ ਖੇਤੀ ਵਿਸਥਾਰ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ।
ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਅਨੁਪਮ ਡੋਗਰਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਪ੍ਰਿੰਸੀਪਲ ਸਤ ਗੁਰੁ ਦਾਸ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਆਪਣੇ ਮਾਪਿਆਂ, ਆਂਢੀਆਂ ਗੁਆਂਢੀਆਂ, ਰਿਸ਼ਤੇਦਾਰਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਪ੍ਰੇਰਿਤ ਕਰਨ।ਪ੍ਰਿੰਸੀਪਲ ਸ੍ਰੀਮਤੀ ਮੀਨਮ ਸ਼ਿਖਾ ਨੇ ਵੀ ਬੱਚਿਆਂ ਨੂੰ ਝੋਨੇ ਦੀ ਪਰਾਲੀ ਨਾਲ ਹੋਣ ਵਾਲੇ ਨੁਕਸਾਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਬੱਚਿਆਂ ਦੇ ਭਾਸ਼ਣ, ਲੇਖ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਜਿੰਨਾਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …