ਭਾਰਤ ਦੇ ਚੀਫ ਜਸਟਿਸ ਨੂੰ ਪੰਜ ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰਕੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ।ਇਹ ਵਿਸ਼ੇਸ਼ ਇਜਲਾਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 90 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਇਸ ਸਮੇਂ ਭਾਰਤ ਦੇ ਚੀਫ ਜਸਿਟਸ ਨੂੰ ਅਪੀਲ ਕੀਤੀ ਗਈ ਕਿ ਉਹ ਹਰਿਆਣਾ ਕਮੇਟੀ ਸਬੰਧੀ ਫੈਸਲੇ ’ਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰਕੇ ਮੁੜ ਵਿਚਾਰ ਕਰਨ ਦੇ ਆਦੇਸ਼ ਜਾਰੀ ਕਰਨ।ਇਸ ਦੇ ਨਾਲ ਹੀ ਭਾਰਤ ਦੇ ਗ੍ਰਹਿ ਮੰਤਰੀ ਨੂੰ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਭਾਰਤ ਸਰਕਾਰ ਤਰਫੋਂ ਸੁਪਰੀਮ ਕੋਰਟ ਅੰਦਰ ਰੀਵਿਊ ਪਟੀਸ਼ਨ ਪਾਈ ਜਾਵੇ ਅਤੇ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਸੰਸਦ ਅੰਦਰ ਆਰਡੀਨੈਂਸ ਪਾਸ ਕੀਤਾ ਜਾਵੇ।ਗ੍ਰਹਿ ਮੰਤਰੀ ਪਾਸੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਸਥਾਪਨਾ ਲਈ ਕਾਰਵਾਈ ਅੱਗੇ ਵਧਾਉਣ ਦੀ ਵੀ ਮੰਗ ਕੀਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਅਲਵਿੰਦਰਪਾਲ ਸਿੰਘ ਪੱਖੋਕੇ, ਸਰਵਣ ਸਿੰਘ ਕੁਲਾਰ, ਹਰਜਾਪ ਸਿੰਘ ਸੁਲਤਾਨਵਿੰਡ, ਜੋਧ ਸਿੰਘ ਸਮਰਾ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਅਮਰਜੀਤ ਸਿੰਘ ਬੰਡਾਲਾ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ, ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਬੀਬੀ ਅਮਰਜੀਤ ਕੌਰ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਕੌਰ ਸਿੰਘ, ਸੂਬਾ ਸਿੰਘ, ਨਵਤੇਜ ਸਿੰਘ ਕਾਉਣੀ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਨਸੀਹਾਂ, ਦਰਸ਼ਨ ਸਿੰਘ ਸ਼ੇਰਖਾਂ, ਬਲਵਿੰਦਰ ਸਿੰਘ ਭੰਮਾਂ ਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਗੁਰਮੀਤ ਸਿੰਘ ਬੂਹ, ਜੁਗਰਾਜ ਸਿੰਘ ਦੋਧਰ, ਤਰਸੇਮ ਸਿੰਘ ਰੱਤੀਆਂ, ਬੀਬੀ ਗੁਰਿੰਦਰ ਕੌਰ, ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਰਾਏਪੁਰ, ਬਾਬਾ ਬੂਟਾ ਸਿੰਘ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਪਰਮਜੀਤ ਸਿੰਘ ਖਾਲਸਾ, ਭੁਪਿੰਦਰ ਸਿੰਘ ਭਲਵਾਨ, ਨਿਰਮਲ ਸਿੰਘ ਹਰਿਆਉਂ, ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ, ਜਸਮੇਲ ਸਿੰਘ ਲਾਛੜੂ, ਰਣਧੀਰ ਸਿੰਘ ਚੀਮਾਂ, ਅਵਤਾਰ ਸਿੰਘ ਰਿਆਂ, ਰਘਬੀਰ ਸਿੰਘ ਸਹਾਰਨ ਮਾਜਰਾ, ਹਰਪਾਲ ਸਿੰਘ ਜੱਲਾ, ਜਗਜੀਤ ਸਿੰਘ ਤਲਵੰਡੀ, ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਬੀਬੀ ਰਜਿੰਦਰ ਕੌਰ, ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਲਿਆਣ, ਕੁਲਵੰਤ ਸਿੰਘ ਮੰਨਣ, ਬੀਬੀ ਗੁਰਮੀਤ ਕੌਰ, ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਰਣੀਕੇ, ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਬਿਕਰਮਜੀਤ ਸਿੰਘ ਕੋਟਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਤੁਗਲਵਾਲਾ, ਗੁਰਨਾਮ ਸਿੰਘ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸੁਰਿੰਦਰ ਸਿੰਘ ਠੇਕੇਦਾਰ, ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਭਾਈ ਰਾਮ ਸਿੰਘ, ਸੁਖਜੀਤ ਸਿੰਘ ਕਾਦੀਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਨਿਰਵੈਲ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …