Monday, August 4, 2025
Breaking News

ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਅਰਦਾਸ

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਲਾਮਤੀ ਲਈ ਸੰਘਰਸ਼ ਵਾਸਤੇ ਅਰਦਾਸ ਕੀਤੀ ਗਈ।ਇਸ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਗਿਆ।ਅਰਦਾਸ ਦੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨਿਭਾਈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …